ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਪਤੀ ਨੇ ਨਿਗਲਿਆ ਜ਼ਹਿਰ
Friday, Nov 08, 2019 - 12:36 PM (IST)

ਜਲੰਧਰ (ਜਸਪ੍ਰੀਤ)— ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਪਰੇਸ਼ਾਨ ਪਤੀ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਜਾਣਕਾਰੀ ਮੁਤਾਬਕ ਬਸਤੀ ਸ਼ੇਖ ਵਾਸੀ ਮਹੇਸ਼ ਦਾ 7 ਸਾਲ ਪਹਿਲਾਂ ਵਿਆਹ ਹੋਇਆ ਸੀ। ਉਸ ਦੀ ਪਤਨੀ ਦੇ ਕਿਸੇ ਹੋਰ ਨੌਜਵਾਨ ਨਾਲ ਨਾਜਾਇਜ਼ ਸੰਬੰਧ ਬਣ ਗਏ। ਮਹੇਸ਼ ਨੂੰ ਜਦੋਂ ਪਤਾ ਲੱਗਾ ਕਿ ਤਾਂ ਉਸ ਨੇ ਆਪਣੀ ਪਤਨੀ ਨੂੰ ਕਾਫੀ ਸਮਝਾਉਣ ਦੀ ਕੋਸ਼ਿਸ਼ ਕੀਤੀ। ਉਲਟਾ ਉਸ ਨੇ ਆਸ਼ਿਕ ਨਾਲ ਮਿਲ ਕੇ ਉਸ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ। ਇਸ ਤੋਂ ਦੁਖੀ ਹੋ ਕੇ ਮਹੇਸ਼ ਨੇ ਕੀੜੇ ਮਾਰਨ ਵਾਲੀ ਦਵਾਈ ਨਿਗਲ ਲਈ। ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ ਦਾਖਲ ਕਰਵਾਉਣਾ ਪਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਥਾਣਾ-5 ਦੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।