ਸ਼ੱਕੀ ਹਾਲਾਤ ''ਚ ਵਿਅਕਤੀ ਨੇ ਲਿਆ ਫਾਹਾ, ਸੁਸਾਈਡ ਨੋਟ ''ਚ ਦੱਸਿਆ ਮੌਤ ਦਾ ਕਾਰਨ

Sunday, Aug 23, 2020 - 06:27 PM (IST)

ਸ਼ੱਕੀ ਹਾਲਾਤ ''ਚ ਵਿਅਕਤੀ ਨੇ ਲਿਆ ਫਾਹਾ, ਸੁਸਾਈਡ ਨੋਟ ''ਚ ਦੱਸਿਆ ਮੌਤ ਦਾ ਕਾਰਨ

ਮਜੀਠਾ (ਸਰਬਜੀਤ ਵਡਾਲਾ)— ਕਸਬਾ ਮਜੀਠਾ ਦੇ ਵਾਰਡ ਨੰ.13 ਵਿਖੇ ਇਕ ਵਿਅਕਤੀ ਵੱਲੋਂ ਸ਼ੱਕੀ ਹਾਲਾਤ 'ਚ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮ੍ਰਿਤਕ ਦੇ ਹੱਥਾਂ ਦਾ ਲਿਖਿਆ ਸੁਸਾਈਡ ਨੋਟ ਵੀ ਬਰਾਮਦ ਕੀਤਾ ਹੈ, ਜਿਸ 'ਚ ਉਸ ਨੇ ਮੌਤ ਦਾ ਕਾਰਨਾਂ ਦਾ ਖੁਲਾਸਾ ਕੀਤਾ ਹੈ। 
ਇਹ ਵੀ ਪੜ੍ਹੋ: ਗਾਂਧੀ ਪਰਿਵਾਰ ਦੇ ਸਮਰਥਨ 'ਚ ਆਏ ਕੈਪਟਨ ਅਮਰਿੰਦਰ ਸਿੰਘ​​​​​​​
ਇਸ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਚ. ਓ. ਮਜੀਠਾ ਕਰਮਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਅੱਜ ਸੁਮਿਤ ਪੁੱਤਰ ਤਲਵਿੰਦਰ ਸਿੰਘ ਫੁੱਲ ਵਾਸੀ ਵਾਰਡ ਨੰ.13 ਮਜੀਠਾ ਨੇ ਸ਼ੱਕੀ ਹਾਲਾਤ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਉਸ ਦੀ ਲਾਸ਼ ਅੱਜ ਸਵੇਰੇ ਕਮਰੇ ਦੀ ਛੱਤ ਵਾਲੇ ਪੱਖੇ ਨਾਲ ਲਟਕਦੀ ਮਿਲੀ। ਐੱਸ. ਐੱਚ. ਓ. ਨੇ ਦੱਸਿਆ ਕਿ ਇਸ ਬਾਰੇ ਉਨ੍ਹਾਂ ਨੂੰ ਸੂਚਨਾ ਮ੍ਰਿਤਕ ਸੁਮਿਤ ਦੇ ਘਰ ਆਏ ਉਸ ਦੇ ਰਿਸ਼ਤੇਦਾਰਾਂ ਨੇ ਦਿੱਤੀ ਸੀ।

ਇਹ ਵੀ ਪੜ੍ਹੋ: ਹੋਟਲ ''ਚ ਲਿਜਾ ਕੇ ਨਾਬਾਲਗ ਲੜਕੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਬਣਾਇਆ ਹਵਸ ਦਾ ਸ਼ਿਕਾਰ

ਸੂਚਨਾ ਪਾ ਕੇ ਉਹ ਤੁਰੰਤ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਮ੍ਰਿਤਕ ਸੁਮਿਤ ਦੀ ਲਾਸ਼ ਨੂੰ ਹੇਠਾਂ ਉਤਾਰ ਕੇ ਕਬਜ਼ੇ 'ਚ ਲੈ ਲਿਆ ਹੈ। ਐੱਸ. ਐੱਚ. ਓ. ਰੰਧਾਵਾ ਨੇ ਅੱਗੇ ਦੱਸਿਆ ਕਿ ਫਿਲਹਾਲ ਮ੍ਰਿਤਕ ਦੇ ਹੱਥਾਂ ਦਾ ਲਿਖਿਆ ਹੋਇਆ 3 ਪੇਜ਼ਾਂ ਦਾ ਸੁਸਾਈਡ ਨੋਟ ਵੀ ਪੁਲਸ ਨੇ ਮੌਕੇ 'ਤੇ ਬਰਾਮਦ ਕਰਕੇ ਆਪਣੇ ਕਬਜ਼ੇ 'ਚ ਲੈ ਲਿਆ ਹੈ ਅਤੇ ਇਸ ਸਬੰਧੀ ਅਗਲੇਰੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਖਬਰ ਲਿਖੇ ਜਾਣ ਤੱਕ ਪੁਲਸ ਕਾਰਵਾਈ ਜਾਰੀ ਸੀ।
ਇਹ ਵੀ ਪੜ੍ਹੋ: ਮੋਬਾਇਲ ਕਾਰਨ ਤਬਾਹ ਹੋਇਆ ਹੱਸਦਾ-ਖੇਡਦਾ ਪਰਿਵਾਰ, 6ਵੀਂ ਜਮਾਤ 'ਚ ਪੜ੍ਹਦੇ ਮਾਪਿਆਂ ਦੇ ਇਕਲੌਤੇ ਪੁੱਤਰ ਨੇ ਚੁੱਕਿਆ ਹੈਰਾਨ ਕਰਦਾ ਕਦਮ


author

shivani attri

Content Editor

Related News