ਨੌਜਵਾਨ ਨੇ ਟਰੇਨ ਦੇ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Sunday, Jun 11, 2017 - 07:07 PM (IST)

ਨੌਜਵਾਨ ਨੇ ਟਰੇਨ ਦੇ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਮੋਗਾ(ਅਜ਼ਾਦ)— ਐਤਵਾਰ ਨੂੰ ਦੁਪਹਿਰ ਲੁਧਿਆਣਾ-ਫਿਰੋਜ਼ਪੁਰ ਜੀ. ਟੀ. ਰੋਡ 'ਤੇ ਸਥਿਤ ਡਗਰੂ ਰੇਲਵੇ ਫਾਟਕਾਂ ਦੇ ਕੋਲੋਂ ਇਕ ਨੌਜਵਾਨ ਲੜਕੇ ਨੇ ਟਰੇਨ ਦੇ ਅੱਗੇ ਛਾਲ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਪਤਾ ਲੱਗਾ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਰੇਲਵੇ ਪੁਲਸ ਚੌਂਕੀ ਦੇ ਸਹਾਇਕ ਥਾਣੇਦਾਰ ਜਗਰੂਪ ਸਿੰਘ, ਸਹਾਇਕ ਥਾਣੇਦਾਰ ਜਸਵੀਰ ਸਿੰਘ, ਦਲਜੀਤ ਸਿੰਘ ਪੁਲਸ ਕਰਮਚਾਰੀ ਉਥੇ ਪੁੱਜੇ ਅਤੇ ਜਾਂਚ ਕੀਤੀ। ਰੇਲਵੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਲੁਧਿਆਣਾ ਤੋਂ ਫਿਰੋਜ਼ਪੁਰ ਜਾ ਰਹੀ ਪਸੈਂਜਰ ਟਰੇਨ ਦੇ ਮੂਹਰੇ ਇਕ 24-25 ਸਾਲਾਂ ਨੌਜਵਾਨ ਨੇ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਘਟਨਾ ਸਥਾਨ ਤੇ ਮੌਤ ਹੋ ਗਈ। ਲਾਸ਼ ਦੀ ਪਛਾਣ ਨਹੀਂ ਹੋ ਸਕੀ। ਲਾਸ਼ ਨੂੰ ਪਛਾਣ ਲਈ ਸਮਾਜ ਸੇਵਾ ਸੁਸਾਇਟੀ ਦੇ ਰਾਹੀਂ ਸਿਵਲ ਹਸਪਤਾਲ ਮੋਗਾ 'ਚ ਰੱਖਿਆ ਗਿਆ, ਜਿਸ ਦੀ ਪਛਾਣ ਹੋਣ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।


Related News