ਨਹੀਂ ਰੁੱਕ ਰਹੀਆਂ ਕਿਸਾਨਾਂ ਦੀ ਖੁਦਕੁਸ਼ੀਆਂ, ਇਕ ਹੋਰ ਕਿਸਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ

Thursday, Jul 06, 2017 - 02:56 PM (IST)

ਜਲੰਧਰ(ਮਹੇਸ਼)— ਥਾਣਾ ਸਦਰ ਦੇ ਪਿੰਡ ਦਾਦੂਵਾਲ ਦੇ ਇਕ ਕਿਸਾਨ ਨੇ ਕਰਜ਼ੇ ਤੋਂ ਦੁਖੀ ਹੋ ਕੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ (50) ਪੁੱਤਰ ਸੁਰਿੰਦਰ ਸਿੰਘ ਦੇ ਰੂਪ 'ਚ ਹੋਈ ਹੈ, ਜੋ ਕਿ ਖੇਤੀਬਾੜੀ ਦਾ ਕੰਮ ਕਰਦਾ ਸੀ। ਮਾਮਲੇ ਦੀ ਜਾਂਚ ਕਰ ਰਹੇ ਜੰਡਿਆਲਾ ਪੁਲਸ ਚੌਕੀ ਦੇ ਏ. ਐੱਸ. ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਬਲਜੀਤ ਸਿੰਘ ਦੀ ਪਤਨੀ ਸਰਬਜੀਤ ਕੌਰ ਦੇ ਮੁਤਾਬਕ ਉਸ ਦੇ ਪਤੀ ਨੇ ਬੈਂਕ ਤੋਂ ਕਰਜ਼ਾ ਲੈ ਕੇ ਪਿੰਡ 'ਚ ਹੀ ਡੇਅਰੀ ਫਾਰਮ ਖੋਲ੍ਹਿਆ ਸੀ। ਡੇਅਰੀ 'ਚ ਰੱਖੇ ਗਏ ਪਸ਼ੂਆਂ ਦੀ ਮੌਤ ਹੋ ਜਾਣ ਕਾਰਨ ਉਸ ਦਾ ਕਾਫੀ ਨੁਕਸਾਨ ਹੋ ਗਿਆ ਸੀ। ਬੈਂਕ ਤੋਂ ਲਏ ਹੋਏ ਕਬਜ਼ੇ ਨੂੰ ਲੈ ਕੇ ਉਹ ਪਰੇਸ਼ਾਨ ਰਹਿੰਦਾ ਸੀ। ਇਸ ਕਾਰਨ ਉਸ ਨੇ ਮੰਗਲਵਾਰ ਦੇਰ ਰਾਤ ਨੂੰ ਘਰ 'ਚ ਹੀ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਗੰਭੀਰ ਹਾਲਤ 'ਚ ਉਸ ਨੂੰ ਰਾਮਾ ਮੰਡੀ ਦੇ ਜੌਹਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਬੁੱਧਵਾਰ ਨੂੰ ਉਸ ਦੀ ਮੌਤ ਹੋ ਗਈ। ਏ. ਐੱਸ. ਆਈ. ਅਵਤਾਰ ਸਿੰਘ ਮੁਤਾਬਕ ਪੁਲਸ ਨੇ ਮ੍ਰਿਤਕ ਕਿਸਾਨ ਬਲਜੀਤ ਸਿੰਘ ਦੀ ਪਤਨੀ ਸਰਬਜੀਤ ਕੌਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦੇ ਹੋਏ ਉਸ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਹੈ।


Related News