ਭੇਤਭਰੀ ਹਾਲਤ ''ਚ ਬਜ਼ੁਰਗ ਨੇ ਨਿਗਲੀ ਜ਼ਹਿਰੀਲੀ ਚੀਜ਼
Sunday, Apr 22, 2018 - 05:04 PM (IST)

ਜਲੰਧਰ (ਮਾਹੀ, ਰਮਨ)— ਭੇਤਭਰੀ ਹਾਲਤ 'ਚ ਬਜ਼ੁਰਗ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਕੋਸ਼ਿਸ਼ ਕੀਤੀ ਗਈ। ਬਜ਼ੁਰਗ ਦੀ ਪਛਾਣ ਹਰਭਜਨ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਕਾਨਪੁਰ ਜ਼ਿਲਾ ਜਲੰਧਰ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਸ ਵੇਲੇ ਪਤਾ ਲੱਗ ਜਦੋਂ ਬਜ਼ੁਰਗ ਦੀ ਹਾਲਤ ਜ਼ਿਆਦਾ ਵਿਗੜ ਗਈ। ਇਸ ਦੌਰਾਨ ਉਸ ਨੂੰ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਥਾਣਾ ਮਕਸੂਦਾਂ ਦੇ ਏ. ਐੱਸ. ਆਈ. ਅੰਗਰੇਜ਼ ਸਿੰਘ ਦਾ ਕਹਿਣਾ ਹੈ ਕਿ ਬਜ਼ੁਰਗ ਦੇ ਬਿਆਨ ਦਰਜ ਨਹੀਂ ਹੋਏ ਕਿਉਂਕਿ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।