ਜਲੰਧਰ ਤੋਂ ਦੁਖਦਾਇਕ ਖ਼ਬਰ: ਪਤਨੀ ਦੀ ਲਾਸ਼ ਨੂੰ ਵੇਖ ਪਤੀ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

Tuesday, Apr 20, 2021 - 06:54 PM (IST)

ਜਲੰਧਰ ਤੋਂ ਦੁਖਦਾਇਕ ਖ਼ਬਰ: ਪਤਨੀ ਦੀ ਲਾਸ਼ ਨੂੰ ਵੇਖ ਪਤੀ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਜਲੰਧਰ (ਵਰੁਣ)— ਇਥੋਂ ਦੇ ਮਿੱਠਾਪੁਰ ’ਚ ਬੀਤੀ ਰਾਤ ਸਾਬਕਾ ਪੁਲਸ ਮੁਲਾਜ਼ਮ ਦੇ ਬੇਟੇ ਨੇ ਆਪਣੀ ਪਤਨੀ ਕਿਰਨ ਦੀ ਮੌਤ ਦੇ ਬਾਅਦ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਮਿ੍ਰਤਕ ਦੀ ਪਤਨੀ ਇਕ ਮਹੀਨੇ ਤੋਂ ਆਪਣੇ ਪੇਕੇ ਘਰ ਰਹਿ ਰਹੀ ਸੀ ਅਤੇ ਜੋ ਖਾਣਾ ਦੇਣ ਆਪਣੇ ਸਹੁਰੇ ਆ ਜਾਂਦੀ ਸੀ ਅਤੇ ਫਿਰ ਵਾਪਸ ਚਲੀ ਜਾਂਦੀ ਸੀ।

ਇਹ ਵੀ ਪੜ੍ਹੋ : ਹਾਦਸੇ ਨੇ ਤਬਾਹ ਕੀਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਲਾਸ਼ ਬਣੇ 4 ਸਾਲਾ ਇਕਲੌਤੇ ਪੁੱਤ ਨੂੰ ਵੇਖ ਧਾਹਾਂ ਮਾਰ ਰੋਇਆ ਬਾਪ

ਸੋਮਵਾਰ ਨੂੰ ਵੀ ਕਿਰਨ ਖਾਣਾ ਦੇਣ ਦੇ ਬਾਅਦ ਆਪਣੇ ਘਰ ਚਲੀ ਗਈ ਸੀ ਪਰ ਕੁਝ ਸਮੇਂ ਬਾਅਦ ਕਿਰਨ ਦੇ ਜੀਜੇ ਦਾ ਫੋਨ ਆਇਆ ਕਿ ਕਿਰਨ ਦੀ ਮੌਤ ਹੋ ਗਈ ਹੈ। ਜਿਵੇਂ ਹੀ ਕਿਰਨ ਦੀ ਲਾਸ਼ ਉਸ ਦੇ ਸਹੁਰੇ ਘਰ ਲਿਆਂਦੀ ਗਈ ਤਾਂ ਮੋਹਨ ਪਾਲ (44) ਨੇ ਵਿਰਲਾਪ ਕਰਨ ਦੇ ਬਾਅਦ ਆਪਣੇ ਕਮਰੇ ’ਚ ਜਾ ਕੇ ਲਾਇਸੈਂਸੀ ਰਿਵਾਲਵਰ ਦੇ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਇਸੇ ਦੌਰਾਨ ਮੌਕੇ ’ਤੇ ਹੀ ਮੋਹਨ ਪਾਲ ਦੀ ਮੌਤ ਹੋ ਗਈ। ਸੁਸਾਈਡ ਦੀ ਖ਼ਬਰ ਜਿਵੇਂ ਹੀ ਥਾਣਾ ਨੰਬਰ 7 ਦੀ ਪੁਲਸ ਨੂੰ ਮਿਲੀ ਤਾਂ ਦੇਰ ਰਾਤ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਸੀ। 

ਇਹ ਵੀ ਪੜ੍ਹੋ : ਮੁੜ ਪੈਰ ਪਸਾਰਣ ਲੱਗਾ 'ਕੋਰੋਨਾ', ਪੰਜਾਬ ’ਚ ਟੈਸਟਿੰਗ ਦੌਰਾਨ ਹਰ 10ਵਾਂ ਪੰਜਾਬੀ ਆ ਰਿਹਾ ਕੋਰੋਨਾ ਪਾਜ਼ੇਟਿਵ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 
 


author

shivani attri

Content Editor

Related News