ਜਲੰਧਰ: ਸਿਵਲ ਹਸਪਤਾਲ ਦੀ ਦੂਜੀ ਮੰਜ਼ਿਲ ਤੋਂ ਵਿਅਕਤੀ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Wednesday, Feb 28, 2018 - 02:03 PM (IST)

ਜਲੰਧਰ: ਸਿਵਲ ਹਸਪਤਾਲ ਦੀ ਦੂਜੀ ਮੰਜ਼ਿਲ ਤੋਂ ਵਿਅਕਤੀ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਜਲੰਧਰ(ਮ੍ਰਿਦੁਲ)— ਜਲੰਧਰ ਦੇ ਸਿਵਲ ਹਸਪਤਾਲ ਦੀ ਦੂਜੀ ਮੰਜ਼ਿਲ ਤੋਂ ਇਕ ਵਿਅਕਤੀ ਵੱਲੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸਿਵਲ ਹਸਪਤਾਲ 'ਚ ਬੀਮਾਰੀ ਤੋਂ ਪਰੇਸ਼ਾਨ ਇਕ ਰਿਕਸ਼ਾ ਚਾਲਕ ਨੇ ਬੁੱਧਵਾਰ ਸਵੇਰੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨਲੀਲਾ ਖਤਮ ਕਰ ਲਈ। ਮ੍ਰਿਤਕ ਦੀ ਪਛਾਣ ਲਲਨ ਵਾਸੀ ਭਾਰਗਵ ਕੈਂਪ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਲਲਨ ਨੂੰ 26 ਫਰਵਰੀ ਸਿਵਲ ਹਸਪਤਾਲ ਦੇ ਮੇਲ ਮੈਡੀਕਲ ਵਾਰਡ 'ਚ ਦਾਖਲ ਕਰਵਾਇਆ ਗਿਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


Related News