ਹਨੀਟ੍ਰੇਪ ਨੇ ਉਜਾੜ ਦਿੱਤਾ ਹੱਸਦਾ-ਵੱਸਦਾ ਘਰ, ਜਨਾਨੀਆਂ ਹੱਥੋਂ ਦੁਖ਼ੀ ਹੋਏ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ

05/21/2023 4:40:25 PM

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਦੇ ਬੜਬੜਾ ਦੇ ਸੀਮੇਂਟ ਸਰੀਆ ਵਪਾਰੀ ਵਿਕਾਸ ਦੱਤਾ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਹਾਜੀਪੁਰ ਪੁਲਸ ਨੇ ਦੋ ਔਰਤਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਫੜੀਆਂ ਗਈਆਂ ਔਰਤਾਂ ਨੌਜਵਾਨਾਂ ਨੂੰ ਹਨੀ ਟ੍ਰੇਪ ਦੇ ਚੰਗੁਲ ਵਿਚ ਫਸਾ ਕੇ ਬਲੈਕਮੇਲ ਕਰਦੀਆਂ ਸਨ। 

ਵਿਕਾਸ ਦੇ ਪਰਿਵਾਰ ਵਾਲਿਆਂ ਅਨੁਸਾਰ ਉਹ ਆਪਣੇ ਘਰੋਂ ਕੁਝ ਪੈਸੇ ਲੈ ਕੇ 5 ਮਈ ਨੂੰ ਵਕੀਲ ਨੂੰ ਮਿਲਣ ਗਿਆ ਸੀ ਪਰ ਵਕੀਲ ਨਾ ਮਿਲਣ 'ਤੇ ਉਹ ਹਨੀ ਟ੍ਰੈਪ 'ਚ ਫਸ ਗਿਆ, ਜਿਸ ਕਾਰਨ ਉਸ ਨੇ ਸ਼ਾਮ ਨੂੰ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ। 
ਵਿਕਾਸ ਦੀ ਭੈਣ ਮੁਤਾਬਕ ਵਿਕਾਸ ਦੇ ਫੋਨ 'ਤੇ ਕਿਸੇ ਅਣਪਛਾਤੀ ਔਰਤ ਦੇ ਫੋਨ ਆਉਣੇ ਸ਼ੁਰੂ ਹੋ ਗਏ ਸਨ, ਜਿਸ 'ਚ ਉਹ ਵਿਕਾਸ ਤੋਂ ਪੈਸਿਆਂ ਦੀ ਮੰਗ ਕਰ ਰਹੀ ਸੀ ਪਰ ਉਸ ਨੂੰ ਨਹੀਂ ਪਤਾ ਸੀ ਕਿ ਵਿਕਾਸ ਨੇ ਜ਼ਹਿਰੀਲੀ ਵਸਤੂ ਨਿਗਲ ਲਈ ਹੈ, ਜਦੋਂ ਉਸ ਨੂੰ ਪਤਾ ਲੱਗਾ ਕਿ ਵਿਕਾਸ ਦੀ ਮੌਤ ਹੋ ਗਈ ਹੈ ਤਾਂ ਉਸ ਦਾ ਫੋਨ ਆਉਣਾ ਬੰਦ ਹੋ ਗਿਆ। 

ਪੁਲਸ ਨੇ ਕੁਝ ਲੋਕਾਂ ਨੂੰ ਹੁਣ ਤਕ ਗ੍ਰਿਫ਼ਤਾਰ ਕਰ ਲਿਆ ਹੈ ਪਰ ਹੁਣ ਤੱਕ ਪੁਲਸ ਸਪੱਸ਼ਟ ਨਹੀਂ ਕਰ ਸਕੀ ਕਿ ਮੇਰੇ ਭਰਾ ਨੂੰ ਖੁਦਕੁਸ਼ੀ ਕਰਨ ਲਈ ਕਿਉਂ ਮਜਬੂਰ ਕੀਤਾ ਗਿਆ ਸੀ।  ਥਾਣਾ ਇੰਚਾਰਜ ਹਾਜੀਪੁਰ ਅਮਰਜੀਤ ਕੌਰ ਅਨੁਸਾਰ ਮਾਮਲੇ ਨੂੰ ਗੰਭੀਰਤਾ ਨਾਲ ਵੇਖਦੇ ਹੋਏ ਉਨ੍ਹਾਂ ਨੇ ਦੋ ਔਰਤਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ 'ਤੇ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਵਾਂ ਔਰਤਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾ ਰਿਹਾ ਹੈ। ਉਥੇ ਹੀ ਇਸ ਮਾਮਲੇ ਵਿਚ ਹੋਰ ਵੀ ਕਈ ਪਹਿਲੂ ਨਿਕਲ ਕੇ ਸਾਹਮਣੇ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ। 

ਇਹ ਵੀ ਪੜ੍ਹੋ - ਹੈਰਾਨੀਜਨਕ ਖ਼ੁਲਾਸਾ: ਸਦੀ ਦੇ ਅਖੀਰ ਤੱਕ ਦੁਨੀਆ ’ਚ ਅੱਧੇ ਤੋਂ ਵੀ ਘੱਟ ਰਹਿ ਜਾਣਗੇ ਖੇਤ, ਮੰਡਰਾ ਸਕਦੈ ਵੱਡਾ ਖ਼ਤਰਾ

ਇਹ ਵੀ ਪੜ੍ਹੋ - ਅਹਿਮ ਖ਼ਬਰ: ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬੰਦ ਰਹੇਗੀ ਬਿਜਲੀ, ਝੱਲਣੀ ਪਵੇਗੀ ਪਰੇਸ਼ਾਨੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

shivani attri

This news is Content Editor shivani attri