ਪਤਨੀ ਤੇ ਉਸ ਦੇ ਆਸ਼ਿਕ ਤੋਂ ਤੰਗ ਆ ਕੇ ਪਤੀ ਨੇ ਚੁੱਕਿਆ ਖ਼ੌਫਨਾਕ ਕਦਮ

Friday, Jul 03, 2020 - 03:26 PM (IST)

ਪਤਨੀ ਤੇ ਉਸ ਦੇ ਆਸ਼ਿਕ ਤੋਂ ਤੰਗ ਆ ਕੇ ਪਤੀ ਨੇ ਚੁੱਕਿਆ ਖ਼ੌਫਨਾਕ ਕਦਮ

ਜਲੰਧਰ (ਮਹੇਸ਼)— ਫੋਲੜੀਵਾਲ ਪਿੰਡ ਦੇ ਵਾਸੀ 44 ਸਾਲਾ ਮੁਕੇਸ਼ ਕੁਮਾਰ ਗੋਲਡੀ ਪੁੱਤਰ ਸੁਭਾਸ਼ ਚੰਦਰ ਨੇ ਆਪਣੀ ਪਤਨੀ ਅਤੇ ਉਸ ਦੇ ਆਸ਼ਿਕ ਤੋਂ ਤੰਗ ਆ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਪਹਿਲਾਂ ਪੇਂਟ ਕੰਪਨੀ 'ਚ ਕੰਮ ਕਰਦਾ ਸੀ ਅਤੇ ਬਾਅਦ 'ਚ ਉਸ ਨੇ ਟਰਾਂਸਟਪੋਰਟ ਦਾ ਕੰਮ ਸ਼ੁਰੂ ਕੀਤਾ ਸੀ। ਮ੍ਰਿਤਕ ਮੁਕੇਸ਼ ਕੁਮਾਰ ਗੋਲਡੀ ਦੇ ਪਿਤਾ ਸੁਭਾਸ਼ ਚੰਦਰ ਆਪਣੇ ਘਰ 'ਚ ਹੀ ਰੈਡੀਮੇਂਟਰ ਗਾਰਮੈਂਟਸ ਕੱਪੜਿਆਂ ਦੀ ਦੁਕਾਨ ਚਲਾਉਂਦੇ ਹਨ। ਉਨ੍ਹਾਂ ਦੇ ਬਿਆਨਾਂ 'ਤੇ ਥਾਣਾ ਸਦਰ 'ਚ ਮ੍ਰਿਤਕ ਦੀ ਪਤਨੀ ਪੂਜਾ ਰਾਣੀ ਅਤੇ ਉਸ ਦੇ ਆਸ਼ਿਕ ਫਗਵਾੜਾ (ਕਪੂਰਥਲਾ) ਵਾਸੀ ਗੌਰਵ ਗੌਤਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਜਲੰਧਰ ਹਾਈਟਸ ਪੁਲਸ ਚੌਕੀ ਦੇ ਮੁਖੀ ਜਸਵੀਰ ਚੰਦ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਫਰਾਰ ਹਨ। ਉਨ੍ਹਾਂ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪ੍ਰੇਮ ਸੰਬੰਧਾਂ ਦਾ ਖ਼ੌਫਨਾਕ ਅੰਜਾਮ, ਪ੍ਰੇਮੀ ਦੀ ਮੌਤ ਤੋਂ ਬਾਅਦ ਕੁਝ ਘੰਟਿਆਂ 'ਚ ਪ੍ਰੇਮਿਕਾ ਨੇ ਵੀ ਤੋੜਿਆ ਦਮ

18 ਸਾਲ ਪਹਿਲਾਂ ਹੋਇਆ ਸੀ ਵਿਆਹ
ਇਕ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜਨ ਵਾਲੇ ਮ੍ਰਿਤਕ ਗੋਲਡੀ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਉਸ ਦੀ ਲਾਸ਼ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਚੌਕੀ ਮੁਖੀ ਜਸਵੀਰ ਚੰਦ ਨੇ ਦੱਸਿਆ ਕਿ ਪੁਲਸ ਨੂੰ ਮ੍ਰਿਤਕ ਦੇ ਪਿਤਾ ਸੁਭਾਸ਼ ਚੰਦਰ ਨੇ ਬਿਆਨ ਦਿੱਤੇ ਹਨ ਕਿ ਉਸ ਦੇ ਬੇਟੇ ਦਾ ਵਿਆਹ ਪੂਜਾ ਰਾਣੀ ਪੁੱਤਰੀ ਪਵਨ ਕੁਮਾਰ ਗੁਪਤਾ ਵਾਸੀ ਲੁਧਿਆਣਾ ਦੇ ਨਾਲ 18 ਸਾਲ ਪਹਿਲਾਂ ਹੋਇਆ ਸੀ। ਵਿਆਹ ਦੇ ਬਾਅਦ ਉਨ੍ਹਾਂ ਦੇ 2 ਬੱਚੇ ਪੈਦਾ ਹੋਏ ਹਨ, ਜੋ ਕਿ ਹੁਣ 17 ਅਤੇ 11 ਸਾਲ ਦੇ ਹਨ।
ਇਹ ਵੀ ਪੜ੍ਹੋ: ਚੀਨ ਨਾਲ ਸਰਹੱਦ 'ਤੇ ਜਾਰੀ ਤਣਾਅ ਦਰਮਿਆਨ ਪ੍ਰਧਾਨ ਮੰਤਰੀ ਮੋਦੀ ਅਚਾਨਕ ਪਹੁੰਚੇ ਲੇਹ

2019 'ਚ ਆਸ਼ਿਕ ਨਾਲ ਹੋਈ ਸੀ ਫਰਾਰ ਪਤਨੀ
ਦਸੰਬਰ 2019 'ਚ ਪੂਜਾ ਰਾਣੀ ਆਪਣੇ ਆਸ਼ਿਕ ਗੌਰਵ ਗੌਤਮ ਨਾਲ ਭੱਜ ਗਈ ਸੀ। ਇਸ ਸਬੰਧੀ ਉਨ੍ਹਾਂ ਨੇ ਥਾਣਾ ਸਦਰ 'ਚ ਸ਼ਿਕਾਇਤ ਵੀ ਦਰਜ ਕਰਵਾਈ ਸੀ। ਜਦੋਂ ਉਹ ਵਾਪਸ ਆਈ ਤਾਂ ਉਸ ਨੇ ਪੰਚਾਇਤ 'ਚ ਆ ਕੇ ਕਿਹਾ ਕਿ ਉਸ ਨੇ ਆਪਣੇ ਬੱਚਿਆਂ ਅਤੇ ਪਤੀ ਨਾਲ ਨਹੀਂ ਰਹਿਣਾ। ਉਹ ਗੌਰਵ ਗੌਤਮ ਨਾਲ ਰਹਿ ਰਹੀ ਹੈ ਅਤੇ ਉਸ ਨਾਲ ਵਿਆਹ ਵੀ ਕਰਵਾ ਲਿਆ ਹੈ। ਇਸ ਦੇ ਬਾਅਦ ਵੀ ਉਹ ਉਸ ਦੇ ਬੇਟੇ ਨੂੰ ਤੰਗ-ਪਰੇਸ਼ਾਨ ਕਰਦੀ ਰਹੀ, ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿਣ ਲੱਗ ਪਿਆ। ਇਸੇ ਪਰੇਸ਼ਾਨੀ 'ਚ ਉਸ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਪਿਤਾ ਸੁਭਾਸ਼ ਚੰਦਰ ਨੇ ਕਿਹਾ ਕਿ ਉਸ ਦੇ ਬੇਟੇ ਗੋਲਡੀ ਦੀ ਮੌਤ ਲਈ ਉਸ ਦੀ ਪਤਨੀ ਪੂਜਾ ਰਾਣੀ ਅਤੇ ਉਸ ਦਾ ਆਸ਼ਿਕ ਗੌਰਵ ਗੌਤਮ ਹੀ ਜ਼ਿੰਮੇਵਾਰ ਹੈ।

ਇਹ ਵੀ ਪੜ੍ਹੋ: ਸਿੱਖ ਨੌਜਵਾਨ ਵੱਲੋਂ ਲਾਈਵ ਹੋ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ


author

shivani attri

Content Editor

Related News