ਆਰਥਿਕ ਤੰਗੀ ਨੇ ਨੌਜਵਾਨ ਨੂੰ ਕਰ 'ਤਾ ਖ਼ੌਫ਼ਨਾਕ ਕਦਮ ਚੁੱਕਣ 'ਤੇ ਮਜਬੂਰ, ਵੇਖ ਪਤਨੀ ਦੇ ਉੱਡੇ ਹੋਸ਼

10/10/2020 10:57:51 AM

ਜਲੰਧਰ (ਸੁਧੀਰ)— ਸਥਾਨਕ ਮਾਈ ਹੀਰਾਂ ਗੇਟ ਨੇੜੇ ਪੈਂਦੇ ਇਲਾਕੇ 'ਚ ਇਕ ਨੌਜਵਾਨ ਨੇ ਸ਼ੱਕੀ ਹਾਲਾਤ 'ਚ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਮ੍ਰਿਤਕ ਦੀ ਪਤਨੀ ਕੰਮ ਤੋਂ ਘਰ ਪਰਤੀ। ਉਸ ਨੇ ਵੇਖਿਆ ਕਿ ਉਸ ਦੇ ਪਤੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ 2 ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ।

ਇਹ ਵੀ ਪੜ੍ਹੋ: ਮੋਗਾ ਰੈਲੀ 'ਚ ਸਿੱਧੂ ਨਾਲ ਹੋਈ ਤਲਖ਼ੀ 'ਤੇ ਰੰਧਾਵਾ ਦਾ ਵੱਡਾ ਬਿਆਨ

ਥਾਣਾ ਨੰਬਰ 2 ਦੇ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੰਨੀ ਨਿਵਾਸੀ ਮਖਦੂਮਪੁਰਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਲਗਭਗ 3 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਮਾਈ ਹੀਰਾਂ ਗੇਟ ਨੇੜੇ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ ਅਤੇ ਉਸ ਦੀ ਪਤਨੀ ਘਰ ਦੇ ਨੇੜੇ ਹੀ ਕਿਤਾਬਾਂ ਦੀ ਦੁਕਾਨ 'ਤੇ ਨੌਕਰੀ ਕਰਦੀ ਸੀ। ਉਨ੍ਹਾਂ ਕਿਹਾ ਕਿ ਜਾਂਚ ਉਪਰੰਤ ਪਤਾ ਲੱਗਾ ਹੈ ਕਿ ਨੌਜਵਾਨ ਨੇ ਆਰਥਿਕ ਤੰਗੀ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਪਰ ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, ਹਥਿਆਰਾਂ ਤੇ ਸਾਥੀਆਂ ਸਣੇ ਗੈਂਗਸਟਰ ਕੀਤਾ ਕਾਬੂ

shivani attri

This news is Content Editor shivani attri