ਜਲੰਧਰ ਤੋਂ ਵੱਡੀ ਖ਼ਬਰ: ਸਿਵਲ ਹਸਪਤਾਲ ਦੀ ਦੂਜੀ ਮੰਜ਼ਿਲ ਤੋਂ ਵਿਅਕਤੀ ਨੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

Thursday, Jul 08, 2021 - 06:57 PM (IST)

ਜਲੰਧਰ ਤੋਂ ਵੱਡੀ ਖ਼ਬਰ: ਸਿਵਲ ਹਸਪਤਾਲ ਦੀ ਦੂਜੀ ਮੰਜ਼ਿਲ ਤੋਂ ਵਿਅਕਤੀ ਨੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਜਲੰਧਰ (ਸ਼ੋਰੀ)— ਜਲੰਧਰ ਦੇ ਸਿਵਲ ਹਸਪਤਾਲ ’ਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਇਥੇ ਇਕ ਵਿਅਕਤੀ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮਿ੍ਰਤਕ ਦੀ ਪਛਾਣ ਕਸ਼ਮੀਰ ਸਿੰਘ (37) ਵਾਸੀ ਪਿੰਡ ਪੰਡੋਰੀ ਜ਼ਿਲ੍ਹਾ ਕਪੂਰਥਲਾ ਵਜੋ ਹੋਈ ਹੈ।

ਇਹ ਵੀ ਪੜ੍ਹੋ: ਕਪੂਰਥਲਾ ਦੇ ਪਿੰਡ ਦੁਰਗਾਪੁਰ 'ਚ ਭਿੜੇ ਅਕਾਲੀ-ਕਾਂਗਰਸੀ, ਭੰਨੀਆਂ ਕਾਰਾਂ ਤੇ ਚੱਲੀਆਂ ਗੋਲ਼ੀਆਂ

ਮਿਲੀ ਜਾਣਕਾਰੀ ਮੁਤਾਬਕ ਕਰੀਬ ਇਕ ਹਫ਼ਤਾ ਪਹਿਲਾਂ ਉਕਤ ਵਿਅਕਤੀ ਨੂੰ ਸਾਹ ਲੈਣ ’ਚ ਤਕਲੀਫ਼ ਹੋਣ ਦੇ ਚਲਦਿਆਂ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਕਸ਼ਮੀਰ ਸਿੰਘ ਨੇ ਸਿਵਲ ਹਸਪਤਾਲ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨਲੀਲਾ ਖ਼ਤਮ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਖ਼ੁਦਕੁਸ਼ੀ ਵਰਗਾ ਕਦਮ ਉਕਤ ਵਿਅਕਤੀ ਨੇ ਬੀਮਾਰੀ ਤੋਂ ਪਰੇਸ਼ਾਨ ਹੋਣ ਦੇ ਚਲਦਿਆਂ ਚੁੱਕਿਆ ਹੈ।  ਉਥੇ ਹੀ ਸੂਚਨਾ ਪਾ ਕੇ ਮੌਕੇ ’ਤੇ ਪਹੁੰਚੀ ਥਾਣਾ ਚਾਰ ਨੰਬਰ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। 

ਇਹ ਵੀ ਪੜ੍ਹੋ: ਹੁਸ਼ਿਆਰਪੁਰ: ਨਸ਼ੇ 'ਚ ਚੂਰ ਕਾਂਗਰਸੀ ਕੌਂਸਲਰ ਦੇ ਪੁੱਤਰ ਨੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News