ਨੂਰਮਹਿਲ: ਕਰਵਾਚੌਥ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਪਤਨੀ ਤੋਂ ਦੁਖ਼ੀ ਪਤੀ ਨੇ ਕੀਤੀ ਖ਼ੁਦਕੁਸ਼ੀ

Sunday, Oct 24, 2021 - 01:49 PM (IST)

ਨੂਰਮਹਿਲ: ਕਰਵਾਚੌਥ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਪਤਨੀ ਤੋਂ ਦੁਖ਼ੀ ਪਤੀ ਨੇ ਕੀਤੀ ਖ਼ੁਦਕੁਸ਼ੀ

ਨੂਰਮਹਿਲ (ਸ਼ਰਮਾ)- ਇਥੋਂ ਦੇ ਕਰੀਬੀ ਪਿੰਡ ਨੱਤ ਵਿਖੇ ਇਕ ਪਰਿਵਾਰ ਵਿਚ ਕਰਵਾਚੌਥ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ ਵਿਚ ਬਦਲ ਗਈਆਂ ਜਦੋਂ ਡੇਢ ਸਾਲ ਪਹਿਲਾਂ ਵਿਆਹੇ ਇਕ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਨੱਤ ਦੇ ਵਸਨੀਕ ਮਨਪ੍ਰੀਤ ਸਿੰਘ ਉਰਫ਼ ਮੰਨਾ ਪੁੱਤਰ ਗੁਰਮੇਜ ਸਿੰਘ ਨੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪੁਲਸ ਥਾਣਾ ਨੂਰਮਹਿਲ ਵਿਖੇ ਦਰਜ ਐੱਫ. ਆਈ. ਆਰ. ਅਨੁਸਾਰ ਮ੍ਰਿਤਕ ਦਾ ਵਿਆਹ ਕਰੀਬ ਡੇਢ ਸਾਲ ਸ਼ਰਨਦੀਪ ਕੌਰ ਪੁੱਤਰੀ ਰੇਸ਼ਮ ਸਿੰਘ ਪਿੰਡ ਬਾਜਵਾ ਕਲਾ ਤਹਿਸੀਲ ਸ਼ਾਹਕੋਟ ਜ਼ਿਲ੍ਹਾ ਜਲੰਧਰ ਨਾਲ ਹੋਇਆ ਸੀ। 

ਇਹ ਵੀ ਪੜ੍ਹੋ: ਚਰਚਾ ਦਾ ਵਿਸ਼ਾ ਬਣੀ CM ਚੰਨੀ ਦੀ ਸਾਦਗੀ, ਬਜ਼ੁਰਗ ਔਰਤ ਨਾਲ ਸਾਂਝੇ ਕੀਤੇ ਵਿਚਾਰ ਤੇ ਖਾਧਾ ਸਾਦਾ ਭੋਜਨ

ਪੁਲਸ ਨੂੰ ਦਿੱਤੇ ਬਿਆਨ ਵਿਚ ਜਰਨੈਲ ਸਿੰਘ ਵਾਸੀ ਪਿੰਡ ਨੱਤ ਨੇ ਦੱਸਿਆ ਸ਼ਰਨਦੀਪ ਕੌਰ ਆਪਣੇ ਪਤੀ ਨੂੰ ਤੰਗ-ਪ੍ਰੇਸ਼ਾਨ ਕਰਦੀ ਸੀ ਅਤੇ ਉਸ ਦੇ ਕਹਿਣੇ ਤੋਂ ਬਾਹਰ ਸੀ। ਮਨਪ੍ਰੀਤ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੇ ਮੋਬਾਇਲ ਵਿਚ ਕੀਤੀ ਰਿਕਾਰਡਿੰਗ ਵਿਚ ਕਿਹਾ ਕਿ ਉਸ ਦੀ ਪਤਨੀ ਤੋਂ ਇਲਾਵਾ ਸੱਸ, ਦੋ ਸਾਲੇ ਅਤੇ ਉਨ੍ਹਾਂ ਦੇ ਪਿੰਡ ਦੇ ਸਾਬਕਾ ਸਰਪੰਚ ਦੀਪਾ ਅਤੇ ਉਸ ਦੀ ਮਾਂ ਨੂੰ ਥਾਣਿਆਂ ਅੰਦਰ ਬੁਲਾ ਕੇ ਜ਼ਲੀਲ ਕਰਦੇ ਸਨ, ਜਿਸ ਕਾਰਨ ਮੈਂ ਆਪਣੀ ਪਤਨੀ, ਸੱਸ, ਦੋ ਸਾਲਿਆਂ ਅਤੇ ਉਨ੍ਹਾਂ ਦੇ ਸਾਬਕਾ ਸਰਪੰਚ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਰਿਹਾ ਹਾਂ। ਪੁਲਸ ਨੇ ਬਿਆਨਕਰਤਾ ਦੇ ਬਿਆਨਾਂ ’ਤੇ ਉਕਤ 5 ਵਿਅਕਤੀਆਂ ਖਿਲਾਫ ਪਰਚਾ ਦਰਜਾ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਕੈਪਟਨ ਅਗਲੇ ਹਫ਼ਤੇ ਕਰ ਸਕਦੇ ਹਨ ਵੱਡਾ ਐਲਾਨ, ਨਵੀਂ ਪਾਰਟੀ ’ਤੇ ਟਿਕੀਆਂ ਸਭ ਦੀ ਨਜ਼ਰਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News