50 ਸਾਲਾ ਵਿਅਕਤੀ ਨੇ ਦਰੱਖ਼ਤ ਨਾਲ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
Sunday, Aug 30, 2020 - 11:00 PM (IST)
ਕਪੂਰਥਲਾ (ਓਬਰਾਏ)— ਕਪੂਰਥਲਾ 'ਚ ਇਕ 50 ਸਾਲਾ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਵਿਅਕਤੀ ਨੇ ਇਕ ਪਾਰਕ 'ਚ ਇਕ ਦਰੱਖ਼ਤ ਨਾਲ ਕੱਪੜਾ ਪਾ ਕੇ ਆਪਣੀ ਜੀਵਨਲੀਲਾ ਖਤਮ ਕਰ ਲਈ। ਜਿਵੇਂ ਹੀ ਲੋਕਾਂ ਨੇ ਉਕਤ ਵਿਅਕਤੀ ਦੀ ਲਾਸ਼ ਨੂੰ ਦਰੱਖ਼ਤ ਨਾਲ ਲਟਕਦੇ ਵੇਖਿਆ ਤਾਂ ਹਫੜਾ-ਦੱਫੜੀ ਮਚ ਗਈ। ਲੋਕਾਂ ਨੇ ਤੁਰੰਤ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕੀਤੀ।
ਇਹ ਵੀ ਪੜ੍ਹੋ: ਸਿਹਰਾ ਬੰਨ੍ਹ 3 ਭੈਣਾਂ ਨੇ ਮੋਢਿਆਂ 'ਤੇ ਚੁੱਕੀ ਇਕੌਲਤੇ ਭਰਾ ਦੀ ਅਰਥੀ, ਵੇਖ ਭੁੱਬਾ ਮਾਰ ਰੋਇਆ ਪੂਰਾ ਪਿੰਡ
ਮ੍ਰਿਤਕ ਦੀ ਪਛਾਣ ਪਿਆਰਾ ਸਿੰਘ ਵਜੋਂ ਹੋਈ ਹੈ, ਜੋਕਿ ਈ-ਰਿਕਸ਼ਾ ਚਲਾਉਣ ਦਾ ਕੰਮ ਕਰਦਾ ਸੀ ਅਤੇ ਕੈਂਸਰ ਤੋਂ ਪੀੜਤ ਸੀ। ਪੁਲਸ ਮੁਤਾਬਕ ਉਕਤ ਵਿਅਕਤੀ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ, ਜਿਸ ਦੇ ਚਲਦਿਆਂ ਉਸ ਨੇ ਖ਼ੁਦਕੁਸ਼ੀ ਕੀਤੀ ਹੈ। ਥਾਣਾ ਮੁਖੀ ਦਰਸ਼ਨ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਪਰਿਵਾਰ ਵਾਲੇ ਵੀ ਜਾਣਦੇ ਸਨ ਕਿ ਉਕਤ ਵਿਅਤਤੀ ਬੀਮਾਰੀ ਕਰਕੇ ਪਰੇਸ਼ਾਨ ਰਹਿੰਦਾ ਸੀ ਅਤੇ ਸ਼ਰਾਬ ਪੀਣ ਦਾ ਵੀ ਆਦੀ ਸੀ। ਨਸ਼ੇ ਦੀ ਹਾਲਤ 'ਚ ਉਸ ਨੇ ਅਜਿਹਾ ਕਦਮ ਚੁੱਕਿਆ ਹੈ।
ਇਹ ਵੀ ਪੜ੍ਹੋ: ਲੁਧਿਆਣਾ ਦੇ ਮੁਕਾਬਲੇ ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਦੀ ਰਫ਼ਤਾਰ ਦੁੱਗਣੀ, ਸਾਹਮਣੇ ਆਈ ਹੈਰਾਨ ਕਰਦੀ ਰਿਪੋਰਟ
ਇਹ ਵੀ ਪੜ੍ਹੋ: ਪ੍ਰੇਮੀ ਨੇ ਪ੍ਰੇਮਿਕਾ ਨੂੰ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀਆਂ ਧਮਕੀਆਂ ਦੇ ਕੀਤਾ ਇਹ ਕਾਰਾ