ਭਰਾ-ਭਰਜਾਈ ਤੋਂ ਪਰੇਸ਼ਾਨ ਵਿਅਕਤੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖ਼ੁਦਕੁਸ਼ੀ

Friday, May 07, 2021 - 03:33 PM (IST)

ਭਰਾ-ਭਰਜਾਈ ਤੋਂ ਪਰੇਸ਼ਾਨ ਵਿਅਕਤੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖ਼ੁਦਕੁਸ਼ੀ

ਬੰਗਾ (ਚਮਨ ਲਾਲ/ਰਾਕੇਸ਼)- ਬੰਗਾ ਦੇ ਅੰਬੇਡਕਰ ਨਗਰ ਵਿਖੇ ਇਕ ਵਿਅਕਤੀ ਵੱਲੋਂ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਅਸ਼ੋਕ ਕੁਮਾਰ ਪੁੱਤਰ ਸੱਤਪਾਲ ਵਾਸੀ ਅੰਬੇਡਕਰ ਨਗਰ ਦੇ ਪੁੱਤਰ ਹੰਸ ਰਾਜ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਸ ਦੀ ਚਾਚੀ ਊਸ਼ਾ ਰਾਣੀ ਅਤੇ ਚਾਚਾ ਨਰੇਸ਼ ਕੁਮਾਰ ਨੇ ਉਸ ਦੇ ਪਿਤਾ ਦੀ ਬੀਤੀ ਰਾਤ ਕਿਸੇ ਗੱਲ ਨੂੰ ਲੈ ਕੇ ਬੁਹਤ ਬੇਇਜ਼ਤੀ ਕੀਤੀ ਸੀ।

ਇਹ ਵੀ ਪੜ੍ਹੋ : ਜਲੰਧਰ: ਕੋਰੋਨਾ ਨੇ ਖ਼ੂਨ ਦੇ ਰਿਸ਼ਤੇ ’ਚ ਪੈਦਾ ਕੀਤੀਆਂ ਦੂਰੀਆਂ, ਸ਼ਮਸ਼ਾਨਘਾਟਾਂ 'ਚੋਂ ਸਾਹਮਣੇ ਆ ਰਹੀਆਂ ਦਰਦਨਾਕ ਤਸਵੀਰਾਂ

ਜਿਸ ਨੂੰ ਉਨ੍ਹਾਂ ਨੇ ਦਿਲ ’ਤੇ ਲਾ ਲਿਆ ਅਤੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਉਨ੍ਹਾਂ ਨੇ ਦੱਸਿਆ ਕਿ ਜਦੋ ਉਨ੍ਹਾਂ ਦੇ ਪਿਤਾ ਦੀ ਹਾਲਤ ਵਿਗੜਨ ਲੱਗੀ ਤਾਂ ਉਹ ਉਨ੍ਹਾਂ ਨੂੰ ਹਸਪਤਾਲ ਲੈ ਗਏ ਜਿੱਥੇ ਉਨ੍ਹਾਂ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੇ ਜ਼ਹਿਰੀਲਾ ਪਦਾਰਥ ਖਾਧਾ ਹੈ ਅਤੇ ਉਨ੍ਹਾਂ ਦੀ ਮੌਤ ਦੇ ਜ਼ਿੰਮੇਵਾਰ ਉਸ ਦਾ ਭਰਾ ਅਤੇ ਭਰਜਾਈ ਹਨ। ਹੰਸ ਰਾਜ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਦੇ ਪਿਤਾ ਨੇ ਇਕ ਸੁਸਾਈਡ ਨੋਟ ਵੀ ਲਿਖਿਆ ਹੈ ਜੋ ਉਨ੍ਹਾ ਵੱਲੋਂ ਬੰਗਾ ਸਿਟੀ ਪੁਲਸ ਨੂੰ ਸੌਂਪ ਦਿੱਤਾ ਹੈ। ਪਰਿਵਾਰਕ ਮੈਂਬਰਾ ਨੇ ਪ੍ਰਸ਼ਾਸਨ ਤੋਂ ਮੰਗ ਕਰਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਰੋਪੜ ਵਿਖੇ ਭਾਖੜਾ ਨਹਿਰ 'ਚੋਂ ਬਰਾਮਦ ਹੋਈ ਰੈਮਡੇਸਿਵਿਰ ਇੰਜੈਕਸ਼ਨਾਂ ਦੀ ਵੱਡੀ ਖੇਪ

ਕੀ ਕਹਿਣਾ ਹੈ ਬੰਗਾ ਪੁਲਸ ਦਾ
ਜਦੋਂ ਇਸ ਸਬੰਧੀ ਬੰਗਾ ਪੁਲਸ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਵਲੋਂ ਮ੍ਰਿਤਕ ਦੇਹ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਹ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ ਅਤੇ ਜੋ ਵੀ ਕੋਈ ਦੋਸ਼ੀ ਪਾਇਆ ਜਾਵੇਗਾ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਜਲੰਧਰ: 80 ਸਾਲਾ ਸਹੁਰੇ ਨੇ ਨੂੰਹ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਵੀਡੀਓ ਵੇਖ ਪਤੀ ਵੀ ਹੋਇਆ ਹੈਰਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News