ਜਲੰਧਰ: ਪਠਾਨਕੋਟ ਚੌਕ ਫਲਾਈਓਵਰ ਤੋਂ ਵਿਅਕਤੀ ਨੇ ਮਾਰੀ ਛਾਲ (ਤਸਵੀਰਾਂ)

Thursday, Feb 06, 2020 - 07:11 PM (IST)

ਜਲੰਧਰ: ਪਠਾਨਕੋਟ ਚੌਕ ਫਲਾਈਓਵਰ ਤੋਂ ਵਿਅਕਤੀ ਨੇ ਮਾਰੀ ਛਾਲ (ਤਸਵੀਰਾਂ)

ਜਲੰਧਰ (ਵਰੁਣ)— ਜਲੰਧਰ ਦੇ ਪਠਾਨਕੋਟ ਚੌਕ ਫਲਾਈਓਵਰ ਤੋਂ ਛਾਲ ਮਾਰ ਕੇ ਇਕ ਵਿਅਕਤੀ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਸ਼ੋਕ ਕੁਮਾਰ ਸੇਠੀ (65) ਵਾਸੀ ਅਮਨ ਨਗਰ ਵਜੋਂ ਹੋਈ ਹੈ।

PunjabKesari

ਦੱਸਿਆ ਜਾ ਰਿਹਾ ਹੈ ਕਿ ਅਸ਼ੋਕ ਕੁਮਾਰ ਅੱਜ ਸਵੇਰੇ ਆਪਣੀ ਗੱਡੀ 'ਚ ਆਇਆ ਅਤੇ ਗੱਡੀ ਖੜ੍ਹੀ ਕਰਨ ਤੋਂ ਬਾਅਦ ਫਲਾਈਓਵਰ ਤੋਂ ਛਾਲ ਮਾਰ ਦਿੱਤੀ। ਅਸ਼ੋਕ ਨੇ ਕੁਝ ਦਿਨ ਪਹਿਲਾਂ ਹੀ ਢਾਬਾ ਖੋਲ੍ਹਿਆ ਸੀ। ਦੱਸਿਆ ਜਾ ਰਿਹਾ ਹੈ ਕਿ ਆਰਥਿਕ ਤੰਗੀ ਦੇ ਕਾਰਨ ਉਸ ਨੇ ਖੁਦਕੁਸ਼ੀ ਵਰਗਾ ਕਦਮ ਚੁੱਕਿਆ ਹੈ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesari

PunjabKesari


author

shivani attri

Content Editor

Related News