ਪਤਨੀ ਦੇ ਨਾਜਾਇਜ਼ ਸੰਬੰਧਾਂ ਨੇ ਤਬਾਹ ਕੀਤੀਆਂ ਘਰ ਦੀਆਂ ਖ਼ੁਸ਼ੀਆਂ, ਦੁਖੀ ਹੋਏ ਪਤੀ ਨੇ ਕੀਤੀ ਖ਼ੁਦਕੁਸ਼ੀ

Friday, May 14, 2021 - 10:38 PM (IST)

ਪਤਨੀ ਦੇ ਨਾਜਾਇਜ਼ ਸੰਬੰਧਾਂ ਨੇ ਤਬਾਹ ਕੀਤੀਆਂ ਘਰ ਦੀਆਂ ਖ਼ੁਸ਼ੀਆਂ, ਦੁਖੀ ਹੋਏ ਪਤੀ ਨੇ ਕੀਤੀ ਖ਼ੁਦਕੁਸ਼ੀ

ਫਗਵਾੜਾ (ਹਰਜੋਤ)- ਇਥੋਂ ਦੇ ਚਾਚੋਕੀ ਖੇਤਰ ਵਿਖੇ ਪਤਨੀ ਦੇ ਨਾਜਾਇਜ ਸੰਬੰਧਾ ਤੋਂ ਤੰਗ ਪ੍ਰੇਸ਼ਾਨ ਹੋ ਕੇ ਪਤੀ ਵੱਲੋਂ ਸਲਫ਼ਾਸ ਦੀਆਂ ਗੋਲ਼ੀਆਂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮ੍ਰਿਤਕ ਪਤੀ ਦੀ ਪਛਾਣ ਸੂਰਜ ਪੁੱਤਰ ਸੁਰਜੀਤ ਵਾਸੀ ਚਾਚੋਕੀ ਵਜੋਂ ਹੋਈ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆ ਸਿਟੀ ਪੁਲਸ ਦੇ ਕਾਰਜਾਰੀ ਐੱਸ. ਐੱਚ. ਓ. ਸੁਖਵਿੰਦਰ ਸਿੰਘ ਦਿਓਲ ਅਤੇ ਜਾਂਚ ਅਧਿਕਾਰੀ ਅਮਰਜੀਤ ਸਿੰਘ ਨੇ ਦੱਸਿਆ ਕਿ ਸੂਰਜ ਕੁਮਾਰ ਦਾ ਵਿਆਹ 2013 ’ਚ ਸੀਮਾ ਨਾਲ ਹੋਈ ਸੀ। ਵਿਆਹ ਤੋਂ ਬਾਅਦ ਸੀਮਾ ਦੇ ਗੁਆਂਢ ’ਚ ਰਹਿੰਦੇ ਨੌਜਵਾਨ ਲੱਕੀ ਨਾਲ ਨਾਜ਼ਾਇਜ ਸੰਬੰਧ ਪੈਂਦਾ ਹੋ ਗਏ। ਜਦੋਂ ਇਸ ਸਬੰਧੀ ਲੜਕੇ ਦੀ ਮਾਤਾ ਮਨਜੀਤ ਕੌਰ ਅਤੇ ਸੂਰਜ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਲੱਕੀ ਦੇ ਮਾਤਾ-ਪਿਤਾ ਨੂੰ ਦੱਸਿਆ, ਜਿਸ ਤੋਂ ਬਾਅਦ ਉਸ ਨੇ ਗਲਤੀ ਦਾ ਅਹਿਸਾਸ ਕਰ ਲਿਆ ਪਰ ਬਾਅਦ ’ਚ ਵੀ ਹੱਟਿਆ ਨਹੀਂ।

ਇਹ ਵੀ ਪੜ੍ਹੋ: ਖ਼ੌਫ਼ਨਾਕ ਵਾਰਦਾਤ: ਜਲੰਧਰ ਦੇ ਚੁਗਿੱਟੀ ਇਲਾਕੇ ’ਚ ਤੇਜ਼ਧਾਰ ਹਥਿਆਰਾਂ ਨਾਲ ਪਤੀ ਨੇ ਵੱਢੀ ਪਤਨੀ

ਜਿਸ ਤੋਂ ਬਾਅਦ ਪਤੀ ਨੇ ਪਤਨੀ ਦੇ ਨਾਜਾਇਜ ਸੰਬੰਧਾਂ ਤੋਂ ਪ੍ਰੇਸ਼ਾਨ ਹੋ ਕੇ ਸਲਫ਼ਾਸ ਦੀਆਂ ਗੋਲ਼ੀਆਂ ਖਾ ਲਈਆਂ ਅਤੇ ਗੋਲ਼ੀਆਂ ਖਾਣ ਤੋਂ ਬਾਅਦ ਆਪਣੀ ਮਾਤਾ ਨੂੰ ਖ਼ੁਦ ਹੀ ਦੱਸ ਦਿੱਤਾ। ਮੌਕੇ ਉਤੇ ਪਰਿਵਾਰ ਵਾਲੇ ਪਹਿਲਾ ਇਲਾਜ ਲਈ ਹਸਪਤਾਲ ਲੈ ਕੇ ਗਏ ਪਰ ਡਾਕਟਰਾਂ ਨੇ ਉਸਦੀ ਗੰਭੀਰ ਹਾਲਤ ਨੂੰ ਵੇਖਦਿਆਂ ਜਲੰਧਰ ਰੈੱਫ਼ਰ ਕਰ ਦਿੱਤਾ, ਜਿੱਥੇ ਉਸ ਦੀ ਮੌਤ ਹੋ ਗਈ।

ਐੱਸ. ਐੱਚ. ਓ.  ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਪਿਤਾ ਸੁਰਜੀਤ ਪੁੱਤਰ ਰਤਨ ਵਾਸੀ ਚਾਚੋਕੀ ਦੇ ਬਿਆਨਾਂ ’ਤੇ ਸੀਮਾ ਪਤਨੀ ਸੂਰਜ, ਲੱਕੀ ਪੁੱਤਰ ਚਰਨ ਦਾਸ ਵਾਸੀਆਨ ਚਾਚੋਕੀ ਕਾਲੋਨੀ ਖ਼ਿਲਾਫ਼ ਧਾਰਾ 306, 34 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਇਸ ਸਬੰਧੀ ਕੋਈ ਸੁਸਾਇਡ ਨੋਟ ਬਰਾਮਦ ਨਹੀਂ ਹੋਇਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ:  ਜਲੰਧਰ 'ਚ ਵਾਪਰੀ ਸ਼ਰਮਨਾਕ ਘਟਨਾ, ਸਪਾ ਸੈਂਟਰ 'ਚ ਕੁੜੀ ਨੂੰ ਨਸ਼ਾ ਕਰਵਾ ਕੇ 4 ਨੌਜਵਾਨਾਂ ਨੇ ਕੀਤਾ ਗੈਂਗਰੇਪ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News