Video Viral ਕਰਨ ਦੀ ਧਮਕੀ ਦੇ ਕੁੜੀ ਨੂੰ ਅਣਪਛਾਤੀ ਜਗ੍ਹਾ ’ਤੇ ਲੈ ਗਿਆ ਵਿਅਕਤੀ, ਫਿਰ 8 ਦਿਨਾਂ...

Tuesday, May 27, 2025 - 02:16 PM (IST)

Video Viral ਕਰਨ ਦੀ ਧਮਕੀ ਦੇ ਕੁੜੀ ਨੂੰ ਅਣਪਛਾਤੀ ਜਗ੍ਹਾ ’ਤੇ ਲੈ ਗਿਆ ਵਿਅਕਤੀ, ਫਿਰ 8 ਦਿਨਾਂ...

ਤਰਨਤਾਰਨ(ਰਾਜੂ)- ਜ਼ਿਲ੍ਹਾ ਤਰਨਤਾਰਨ ਦੇ ਇਕ ਪਿੰਡ ਵਿਖੇ ਘਰ ਵਿਚ ਮੌਜੂਦ ਇਕੱਲੀ ਕੁੜੀ ਨੂੰ ਕਥਿਤ ਤੌਰ ’ਤੇ ਉਸ ਦੀ ਨਗਨ ਵੀਡੀਓ ਵਿਖਾ ਕੇ ਬੇਹੋਸ਼ ਕਰਕੇ ਆਪਣੇ ਨਾਲ ਕਿਸੇ ਅਣਪਛਾਤੀ ਜਗ੍ਹਾ ’ਤੇ ਲਿਜਾਣ ਦੇ ਮਾਮਲੇ ’ਚ ਥਾਣਾ ਸਦਰ ਪੱਟੀ ਦੀ ਪੁਲਸ ਨੇ ਇਕ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਕੁੜੀ ਨੇ ਦੋਸ਼ ਲਗਾਇਆ ਕਿ 16 ਮਈ ਨੂੰ ਉਹ ਆਪਣੇ ਘਰ ਵਿਚ ਇਕੱਲੀ ਸੀ ਤਾਂ ਪਿੰਡ ਦਾ ਹੀ ਨੌਜਵਾਨ ਉਨ੍ਹਾਂ ਦੇ ਘਰ ਵਿਚ ਆਇਆ ਜਿਸ ਨੇ ਉਸ ਨੂੰ ਇਕ ਵੀਡੀਓ ਵਿਖਾਈ ਜਿਸ ’ਚ ਉਹ ਨਗਨ ਹਾਲਤ ’ਚ ਨਹਾ ਰਹੀ ਸੀ।

ਇਹ ਵੀ ਪੜ੍ਹੋ-ਅੰਮ੍ਰਿਤਸਰ ਹੋਏ ਧਮਾਕੇ ਦੇ ਮਾਮਲੇ 'ਚ DIG ਦਾ ਸਨਸਨੀਖੇਜ਼ ਖੁਲਾਸਾ

ਇਸ ਦੌਰਾਨ ਉਕਤ ਮੁਲਜ਼ਮ ਨੇ ਉਸ ਨੂੰ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੰਦਿਆਂ ਆਪਣੇ ਨਾਲ ਚੱਲਣ ਲਈ ਕਿਹਾ, ਜਿਸ ਦੌਰਾਨ ਉਹ ਅਚਾਨਕ ਬੇਹੋਸ਼ ਹੋ ਗਈ। ਜਿਸ ਤੋਂ ਬਾਅਦ ਉਕਤ ਮੁਲਜ਼ਮ ਉਸ ਨੂੰ ਕਿਸੇ ਅਣਪਛਾਤੀ ਜਗ੍ਹਾ ’ਤੇ ਲੈ ਗਿਆ ਅਤੇ 23 ਮਈ ਯਾਨੀ 8 ਦਿਨਾਂ ਬਾਅਦ  ਉਸ ਨੂੰ ਵਾਪਸ ਪਿੰਡ ਦੇ ਬਾਹਰ ਛੱਡ ਗਿਆ। ਇਸ ਸਬੰਧੀ ਸਬ ਇੰਸਪੈਕਟਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਮੁੱਦਈਆ ਦੇ ਬਿਆਨ ’ਤੇ ਮੁਲਜ਼ਮ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਲਓ ਜੀ! ਪੰਜਾਬ 'ਚ ਲਗਾਤਾਰ 3 ਛੁੱਟੀਆਂ, ਲੱਗ ਗਈਆਂ ਮੌਜਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News