ਲੰਬੀ ਬੀਮਾਰੀ ਅੱਗੇ ਵਿਅਕਤੀ ਨੇ ਟੇਕੇ ਗੋਡੇ, ਅੰਤ ਚੁੱਕ ਲਿਆ ਖ਼ੌਫ਼ਨਾਕ ਕਦਮ

Friday, Sep 27, 2024 - 05:34 AM (IST)

ਲੰਬੀ ਬੀਮਾਰੀ ਅੱਗੇ ਵਿਅਕਤੀ ਨੇ ਟੇਕੇ ਗੋਡੇ, ਅੰਤ ਚੁੱਕ ਲਿਆ ਖ਼ੌਫ਼ਨਾਕ ਕਦਮ

ਲੁਧਿਆਣਾ (ਜ.ਬ.)- ਟਿੱਬਾ ਇਲਾਕੇ ’ਚ ਇਕ ਬਜ਼ੁਰਗ ਵਿਅਕਤੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਦੁਖ਼ਦਾਈ ਮਾਮਲਾ ਸਾਹਮਣੇ ਆ ਰਿਹਾ ਹੈ। ਮ੍ਰਿਤਕ ਦੀ ਪਛਾਣ ਸੁੱਚਾ ਸਿੰਘ (65) ਵਜੋਂ ਹੋਈ ਹੈ। ਸੂਚਨਾ ਤੋਂ ਬਾਅਦ ਥਾਣਾ ਟਿੱਬਾ ਦੀ ਪੁਲਸ ਮੌਕੇ ’ਤੇ ਪੁੱਜੀ। ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ ’ਚ ਰਖਵਾ ਦਿੱਤੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਅੱਜ ਤੋਂ ਫ੍ਰੀ ਹੋ ਰਿਹੈ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ

ਜਾਣਕਾਰੀ ਮੁਤਾਬਕ ਸੁੱਚਾ ਸਿੰਘ ਪਿਛਲੇ ਕੁਝ ਸਮੇਂ ਤੋਂ ਪਰਿਵਾਰ ਤੋਂ ਵੱਖ ਕਿਰਾਏ ਦੇ ਮਕਾਨ ’ਚ ਰਹਿ ਰਿਹਾ ਸੀ। ਪੁਲਸ ਦਾ ਕਹਿਣਾ ਹੈ ਕਿ ਸੁੱਚਾ ਸਿੰਘ ਬੀਮਾਰ ਚੱਲ ਰਿਹਾ ਸੀ, ਜਿਸ ਕਾਰਨ ਉਹ ਕਾਫੀ ਪ੍ਰੇਸ਼ਾਨ ਸੀ। ਇਸ ਲਈ ਉਸ ਨੇ ਅਜਿਹਾ ਕਦਮ ਚੁੱਕਿਆ ਹੈ। ਏ.ਐੱਸ.ਆਈ. ਗੁਰਦਿਆਲ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ- Business 'ਚ ਪੈ ਗਿਆ ਵੱਡਾ ਘਾਟਾ, ਗੁੱਸੇ 'ਚ ਵਿਅਕਤੀ ਨੇ ਪਤਨੀ ਨੂੰ ਹੀ ਮਾਰ'ਤੀਆਂ ਗੋਲ਼ੀਆਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News