ਵਿਆਹ ਤੋਂ ਕੁਝ ਦਿਨ ਪਹਿਲਾਂ ਹੀ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਹਾਲ ਦੇਖ ਮਾਂ ਦੀਆਂ ਨਿਕਲੀਆਂ ਧਾਹਾਂ

Friday, Sep 13, 2024 - 09:35 PM (IST)

ਵਿਆਹ ਤੋਂ ਕੁਝ ਦਿਨ ਪਹਿਲਾਂ ਹੀ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਹਾਲ ਦੇਖ ਮਾਂ ਦੀਆਂ ਨਿਕਲੀਆਂ ਧਾਹਾਂ

ਡੇਰਾਬਸੀ (ਗੁਰਜੀਤ)- ਡੇਰਾਬਸੀ ਇਲਾਕੇ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨੇੜਲੇ ਪਿੰਡ ਤ੍ਰਿਵੇਦੀ ਕੈਂਪ ਵਿਖੇ ਇੱਕ ਨੌਜਵਾਨ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਦੀ ਪਛਾਣ 23 ਸਾਲਾ ਮੋਹਿਤ ਕੁਮਾਰ ਪੁੱਤਰ ਮੰਗਲ ਰਾਮ ਵਾਸੀ ਤ੍ਰਿਵੇਦੀ ਕੈਂਪ ਦੇ ਤੌਰ ’ਤੇ ਹੋਈ ਹੈ। ਉਸ ਦੀ ਕੁਝ ਮਹੀਨੇ ਪਹਿਲਾਂ ਹੀ ਮੰਗਣੀ ਹੋਈ ਸੀ ਤੇ ਕੁਝ ਦਿਨਾਂ ਬਾਅਦ ਹੀ ਉਸ ਦਾ ਵਿਆਹ ਹੋਣ ਵਾਲਾ ਸੀ। ਉਹ ਕੱਪੜੇ ਦੀ ਦੁਕਾਨ ’ਤੇ ਕੰਮ ਕਰਦਾ ਸੀ। ਪੁਲਸ ਨੇ ਲਾਸ਼ ਨੂੰ ਡੇਰਾਬੱਸੀ ਹਸਪਤਾਲ ਵਿਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਮਿਲੀ ਜਾਣਕਾਰੀ ਅਨੁਸਾਰ ਮੋਹਿਤ ਕੱਪੜੇ ਦੀ ਦੁਕਾਨਾਂ ’ਤੇ ਕੰਮ ਕਰਦਾ ਸੀ ਅਤੇ ਉਸ ਦਾ ਵਿਆਹ ਹੋਣ ਵਾਲਾ ਸੀ । ਉਸ ਦੀ ਕੁਝ ਮਹੀਨੇ ਪਹਿਲਾਂ ਹੀ ਮੰਗਣੀ ਹੋਈ ਸੀ। ਸ਼ੁੱਕਰਵਾਰ ਨੂੰ ਸ਼ਾਮ ਕਰੀਬ ਸਾਢੇ 3 ਵਜੇ ਮੋਹਿਤ ਘਰ ਆਇਆ ਅਤੇ ਉਸ ਨੇ ਕਮਰੇ ਵਿਚ ਜਾ ਕੇ ਪੱਖੇ ਨਾਲ ਫਾਹਾ ਲਗਾ ਕੇ ਜੀਵਨਲੀਲਾ ਸਮਾਪਤ ਕਰ ਲਈ। 

ਇਹ ਵੀ ਪੜ੍ਹੋ- ਨੇਕ ਦਿਲ 'ਚੋਰ' ਦਾ ਅਜਿਹਾ ਕੰਮ, ਜਿਸ ਨੂੰ ਦੇਖ ਕੇ ਲੋਕਾਂ ਨੇ ਕਿਹਾ- 'ਇਨਸਾਨੀਅਤ ਅਜੇ ਜ਼ਿੰਦਾ ਹੈ...'

ਉਸ ਦੀ ਮਾਂ ਨੇ ਉਸ ਨੂੰ ਇਸ ਹਾਲ 'ਚ ਦੇਖ ਕੇ ਰੌਲਾ ਪਾਇਆ ਤਾਂ ਗੁਆਂਢੀਆਂ ਨੇ ਆ ਕੇ ਮੋਹਿਤ ਨੂੰ ਹੇਠਾਂ ਉਤਾਰਿਆ। ਉਸ ਵੇਲੇ ਮੋਹਿਤ ਦੇ ਸਾਹ ਚੱਲ ਰਹੇ ਸਨ। ਪਰੰਤੂ ਸਿਵਲ ਹਸਪਤਾਲ ਪਹੁੰਚਣ ’ਤੇ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਮੁਬਾਰਕਪੁਰ ਪੁਲਸ ਚੌਂਕੀ ਇੰਚਾਰਜ ਨਾਹਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਲਾਸ਼ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤੀ ਹੈ। ਲਾਸ਼ ਦਾ ਸ਼ਨੀਵਾਰ ਨੂੰ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ਘਰੋਂ ਭੱਜ ਗਿਆ 6 ਸਾਲਾ ਮਾਸੂਮ, ਪਾਰਕ 'ਚ ਸੌਂ ਕੇ ਕੱਟੀਆਂ ਰਾਤਾਂ, ਪਿੱਛੋਂ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News