ਡਿਪ੍ਰੈਸ਼ਨ ਕਾਰਨ ਨੌਜਵਾਨ ਪੀਣ ਲੱਗਾ ਸ਼ਰਾਬ, ਸਵੇਰੇ ਜਦੋਂ ਖੁੱਲ੍ਹਿਆ ਦਰਵਾਜ਼ਾ ਤਾਂ ਉੱਡ ਗਏ ਹੋਸ਼

Sunday, Oct 20, 2024 - 05:53 AM (IST)

ਜਲੰਧਰ (ਮਾਹੀ)- ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ’ਚ ਇਕ ਨੌਜਵਾਨ ਵੱਲੋਂ ਮਾਨਸਿਕ ਪ੍ਰੇਸ਼ਾਨੀ ਕਾਰਨ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ’ਤੇ ਥਾਣਾ ਮਕਸੂਦਾਂ ਦੀ ਪੁਲਸ ਨੂੰ ਸੂਚਨਾ ਦਿੱਤੀ ਗਈ ਤੇ ਏ.ਐੱਸ.ਆਈ. ਜਤਿੰਦਰ ਸ਼ਰਮਾ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਜਾਣਕਾਰੀ ਏ.ਐੱਸ.ਆਈ. ਜਤਿੰਦਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਕਿ ਜਗਜੀਵਨ ਰਾਮ ਪੁੱਤਰ ਸਵਰਗਵਾਸੀ ਸੀਤਾ ਰਾਮ ਵਾਸੀ ਮੁਬਾਰਕਪੁਰ ਵਿਚ ਕਮਰੇ ਦੇ ਦਰਵਾਜ਼ੇ ਨੂੰ ਬੰਦ ਕਰ ਕੇ ਫਾਹਾ ਲਾ ਲਿਆ ਹੈ ਤੇ ਉਸ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ- ਪੁਲਸ ਨੇ ਸਪਾ ਸੈਂਟਰ 'ਤੇ ਮਾਰੀ ਰੇਡ, ਦੇਖ ਕੇ ਭੱਜਣ ਲੱਗੀ ਕੁੜੀ ਚੌਥੀ ਮੰਜ਼ਿਲ ਤੋਂ ਡਿੱਗੀ ਹੇਠਾਂ

ਉਨ੍ਹਾਂ ਦੱਸਿਆ ਕਿ ਜਗਜੀਵਨ ਰਾਮ ਕਾਫੀ ਸਮੇਂ ਤੋਂ ਡਿਪ੍ਰੈਸ਼ਨ ’ਚ ਸੀ ਤੇ ਪਿਛਲੇ ਕੁਝ ਦਿਨਾਂ ਤੋਂ ਸ਼ਰਾਬ ਪੀ ਰਿਹਾ ਸੀ। ਉਸ ਨੇ ਦੱਸਿਆ ਕਿ ਜਦੋਂ ਸਵੇਰੇ ਪਰਿਵਾਰਕ ਮੈਂਬਰਾਂ ਨੇ ਉਸ ਦਾ ਦਰਵਾਜ਼ਾ ਖੜਕਾਇਆ ਤਾਂ ਅੰਦਰੋਂ ਕੋਈ ਹੁੰਗਾਰਾ ਨਾ ਮਿਲਿਆ ਤਾਂ ਉਹ ਦਰਵਾਜ਼ਾ ਤੋੜ ਕੇ ਅੰਦਰ ਗਏ ਤਾਂ ਲਾਸ਼ ਲਟਕਦੀ ਦੇਖ ਕੇ ਹੈਰਾਨ ਰਹਿ ਗਿਆ। 

ਫਿਲਹਾਲ ਮ੍ਰਿਤਕ ਕੋਲੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਰਖਵਾਇਆ ਗਿਆ ਤੇ ਬਾਅਦ ਦੁਪਹਿਰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- 'ਆਪਰੇਸ਼ਨ ਨਾਈਟ ਡੌਮੀਨੇਸ਼ਨ' ; ਜਦੋਂ ਅੱਧੀ ਰਾਤ ਨਾਕਿਆਂ ਦੀ ਚੈਕਿੰਗ ਕਰਨ ਖ਼ੁਦ ਫੀਲਡ 'ਚ ਉਤਰੇ DGP...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News