ਵੀਜ਼ਾ ਨਾ ਲੱਗਣ ਤੋਂ ਪ੍ਰੇਸ਼ਾਨ ਹੋ ਕੇ ਨੌਜਵਾਨ ਪੀਣ ਲੱਗਾ ਸ਼ਰਾਬ, ਫ਼ਿਰ ਕਾਰ ''ਚ ਬੈਠ ਜੋ ਕੀਤਾ, ਸੁਣ ਕੰਬ ਜਾਵੇਗੀ ਰੂਹ
Tuesday, Oct 08, 2024 - 05:54 AM (IST)
ਪਟਿਆਲਾ (ਬਲਜਿੰਦਰ)- ਪਟਿਆਲਾ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵਿਦੇਸ਼ ਨਾ ਜਾਣ ਕਰ ਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਨੌਜਵਾਨ ਨੇ ਚੱਲਦੀ ਕਾਰ ’ਚ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਇਸ ਮਾਮਲੇ 'ਚ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਹਰਪਾਲ ਸਿੰਘ (32) ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਰਮਾਣਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ, ਜੋ ਕਿ ਆਪਣੇ ਪਰਿਵਾਰ ਨਾਲ ਇੱਥੇ ਦਰਸ਼ਨ ਨਗਰ ਵਿਖੇ ਰਹਿੰਦਾ ਸੀ। ਉਸ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦਾ ਭਰਾ ਅਤੇ ਭਰਜਾਈ ਕੈਨੇਡਾ ਰਹਿੰਦੇ ਹਨ।
ਬੀਤੀ ਰਾਤ ਲਗਭਗ 12.00 ਵਜੇ ਉਹ ਸ਼ਰਾਬ ਪੀਣ ਤੋਂ ਬਾਅਦ ਕਾਰਨਰ ਵਿਊ ਕਾਲੋਨੀ ਕੋਲ ਜਾ ਰਿਹਾ ਸੀ। ਇਸ ਦੌਰਾਨ ਉਸ ਨੇ ਆਪਣੀ ਪਿਸਟਲ ’ਚੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ। ਉਨ੍ਹਾਂ ਦੱਸਿਆ ਕਿ ਦੱਸਿਆ ਪੋਸਟਮਾਰਟਮ ’ਚ ਵੀ ਸ਼ਰਾਬ ਪੀਣ ਦਾ ਪੁਸ਼ਟੀ ਹੋਈ ਹੈ।
ਏ.ਐੱਸ.ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਹਰਪਾਲ ਸਿੰਘ ਵਿਦੇਸ਼ ਜਾਣ ਦਾ ਚਾਹਵਾਨ ਸੀ ਪਰ ਜਾ ਨਹੀਂ ਪਾ ਰਿਹਾ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਇਸੇ ਪ੍ਰੇਸ਼ਾਨੀ ’ਚ ਉਹ ਸ਼ਰਾਬ ਪੀਣ ਲੱਗ ਪਿਆ। ਬੀਤੀ ਰਾਤ ਉਸ ਨੇ ਸ਼ਰਾਬ ਪੀ ਕੇ ਗੱਡੀ 'ਚ ਚੱਲਦੇ ਸਮੇਂ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ- ਨਵੇਂ ਬਣੇ ਸਰਪੰਚ ਦੇ ਪਿੰਡ 'ਚ ਵੜਦਿਆਂ ਹੀ ਹੋ ਗਈ ਵੱਡੀ ਵਾਰਦਾਤ, ਕਿਰਪਾਨ ਨਾਲ ਵੱਢਿਆ ਗਿਆ ਨੌਜਵਾਨ ਦਾ ਗੁੱਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e