ਪਤਨੀ ਦੇ ਪ੍ਰੇਮ ਸਬੰਧਾਂ ਤੋਂ ਤੰਗ ਆ ਕੇ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ ; ਜਹਾਨੋਂ ਤੁਰ ਗਿਆ 7 ਭੈਣਾਂ ਦਾ ਇਕਲੌਤਾ ਭਰਾ

Wednesday, Oct 09, 2024 - 05:52 AM (IST)

ਪਤਨੀ ਦੇ ਪ੍ਰੇਮ ਸਬੰਧਾਂ ਤੋਂ ਤੰਗ ਆ ਕੇ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ ; ਜਹਾਨੋਂ ਤੁਰ ਗਿਆ 7 ਭੈਣਾਂ ਦਾ ਇਕਲੌਤਾ ਭਰਾ

ਮੋਗਾ (ਆਜ਼ਾਦ)- ਮੋਗਾ ਜ਼ਿਲ੍ਹੇ ਦੇ ਪਿੰਡ ਜਨੇਰ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਨਿਵਾਸੀ ਸੁਖਚੈਨ ਸਿੰਘ ਚੈਨਾ, ਜੋ 7 ਭੈਣਾਂ ਦਾ ਇਕਲੌਤਾ ਭਰਾ ਸੀ, ਨੇ ਆਪਣੀ ਪਤਨੀ ਦੇ ਪ੍ਰੇਮ ਸਬੰਧਾਂ ਤੋਂ ਤੰਗ ਆ ਕੇ ਘਰ ਵਿਚ ਹੀ ਫਾਹਾ ਲਾ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ। 

ਪੁਲਸ ਨੇ ਮ੍ਰਿਤਕ ਦੀ ਮਾਤਾ ਸਵਰਨ ਕੌਰ ਨਿਵਾਸੀ ਪਿੰਡ ਜਨੇਰ ਦੇ ਬਿਆਨਾਂ ’ਤੇ ਉਸ ਦੀ ਨੂੰਹ ਜਸਪ੍ਰੀਤ ਉਰਫ ਸਪਨਾ ਅਤੇ ਉਸ ਦੇ ਕਥਿਤ ਪ੍ਰੇਮੀ ਲਵਪ੍ਰੀਤ ਸਿੰਘ ਦੋਨੋਂ ਨਿਵਾਸੀ ਪਿੰਡ ਜਨੇਰ, ਸੱਸ ਵੀਰਪਾਲ ਕੌਰ ਨਿਵਾਸੀ ਬਿਸ਼ਨੰਦੀ ਅਤੇ ਨਾਨੀ ਸੱਸ ਰਾਣੀ ਕੌਰ ਨਿਵਾਸੀ ਜੈਤੋ ਖ਼ਿਲਾਫ਼ ਥਾਣਾ ਕੋਟ ਈਸੇ ਖਾਂ ਵਿਚ ਖੁਦਕੁਸ਼ੀ ਲਈ ਮਜਬੂਰ ਕੀਤੇ ਜਾਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਸੁਰਿੰਦਰ ਕੁਮਾਰ ਵੱਲੋਂ ਕੀਤੀ ਜਾ ਰਹੀ ਹੈ।

ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਸਵਰਨ ਕੌਰ ਨੇ ਕਿਹਾ ਕਿ ਉਸ ਦੇ ਬੇਟੇ ਸੁਖਚੈਨ ਸਿੰਘ ਉਰਫ ਚੈਨਾ ਦਾ ਵਿਆਹ ਕਰੀਬ 6 ਸਾਲ ਪਹਿਲਾਂ ਸਪਨਾ ਉਰਫ ਜਸਪ੍ਰੀਤ ਕੌਰ ਨਿਵਾਸੀ ਬਿਸ਼ਨੰਦੀ ਦੇ ਨਾਲ ਹੋਇਆ ਸੀ, ਜਿਨ੍ਹਾਂ ਦਾ ਇਕ ਚਾਰ ਸਾਲ ਦਾ ਬੇਟਾ ਪ੍ਰਭਦੀਪ ਸਿੰਘ ਹੈ। ਉਸ ਦੀ ਨੂੰਹ ਜਸਪ੍ਰੀਤ ਕੌਰ ਉਰਫ਼ ਸਪਨਾ ਦੇ ਉਨ੍ਹਾਂ ਦੇ ਹੀ ਪਿੰਡ ਦੇ ਇਕ ਨੌਜਵਾਨ ਲਵਪ੍ਰੀਤ ਸਿੰਘ ਦੇ ਨਾਲ ਕਥਿਤ ਨਾਜਾਇਜ਼ ਸਬੰਧ ਹਨ।

ਇਹ ਵੀ ਪੜ੍ਹੋ- ਮਿੱਟੀ ਦੀ ਟਰਾਲੀ ਲਿਜਾ ਰਹੇ ਵਿਅਕਤੀ ਨੂੰ ਰਾਹ 'ਚ ਟੱਕਰਿਆ 'ਕਾਲ', ਵਿਅਕਤੀ ਨੇ ਧੌਣ ਵੱਢ ਕੇ ਉਤਾਰਿਆ ਮੌਤ ਦੇ ਘਾਟ

ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਵੀ ਸਪਨਾ ਤੇ ਲਵਪ੍ਰੀਤ ਸਿੰਘ ਨੂੰ ਸਮਝਾਉਣ ਦਾ ਯਤਨ ਕੀਤਾ। ਇਸ ਬਾਰੇ ਜਦੋਂ ਸਪਨਾ ਦੀ ਮਾਤਾ ਵੀਰਪਾਲ ਕੌਰ ਨੂੰ ਦੱਸਿਆ ਗਿਆ ਤਾਂ ਉਹ ਬੀਤੀ 5 ਅਕਤੂਬਰ 2024 ਨੂੰ ਉਨ੍ਹਾਂ ਘਰ ਆਪਣੀ ਮਾਂ ਨੂੰ ਲੈ ਕੇ ਆਈ ਅਤੇ ਆਪਣੀ ਧੀ ਨੂੰ ਸਮਝਾਉਣ ਦੀ ਬਜਾਏ ਉਨ੍ਹਾਂ ਦੇ ਪੋਤੇ ਪ੍ਰਭਦੀਪ ਸਿੰਘ ਸਮੇਤ ਸਪਨਾ ਨੂੰ ਪਿੰਡ ਬਿਸ਼ਨੰਦੀ ਲੈ ਗਈ। ਇਸ ਗੱਲ ਨੂੰ ਲੈ ਕੇ ਚੈਨਾ ਬਹੁਤ ਪ੍ਰੇਸ਼ਾਨ ਰਹਿੰਦਾ ਸੀ। ਇਸ ਮਾਨਸਿਕ ਪ੍ਰੇਸ਼ਾਨੀ ਤੋਂ ਅੱਕ ਕੇ ਬੀਤੇ ਦਿਨ ਉਸ ਨੇ ਆਪਣੇ ਘਰ ਵਿਚ ਹੀ ਗਲੇ ਵਿਚ ਚੁੰਨੀ ਪਾ ਕੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ।

ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਨੂੰ ਸੌਂਪ ਦਿੱਤਾ ਗਿਆ ਹੈ। ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਦੇ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਜਲਦੀ ਕਾਬੂ ਆ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- 'ਆਪ' ਆਗੂ ਕਤਲ ਮਾਮਲੇ 'ਚ ਨਵਾਂ ਮੋੜ, ਇਸ ਗੈਂਗ ਨੇ ਲਈ ਹਮਲੇ ਦੀ ਜ਼ਿੰਮੇਵਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News