ਕਤਲ ਕਰਨ ਮਗਰੋਂ ਰੇਲਗੱਡੀ ''ਚ ਬੈਠ ਪੁੱਜ ਗਿਆ Airport, ਜਹਾਜ਼ ''ਚ ਬੈਠਣ ਤੋਂ ਪਹਿਲਾਂ ਹੀ...

Friday, Jan 17, 2025 - 08:54 PM (IST)

ਕਤਲ ਕਰਨ ਮਗਰੋਂ ਰੇਲਗੱਡੀ ''ਚ ਬੈਠ ਪੁੱਜ ਗਿਆ Airport, ਜਹਾਜ਼ ''ਚ ਬੈਠਣ ਤੋਂ ਪਹਿਲਾਂ ਹੀ...

ਦੀਨਾਨਗਰ (ਗੋਰਾਇਆ)- ਪਿਛਲੇ ਦਿਨੀਂ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਪੁਰਾਣਾ ਸ਼ਾਲਾ ਦੇ ਪਿੰਡ ਨਵਾਂ ਪਿੰਡ ਬਹਾਦਰ ਵਿਖੇ ਮਾਮੂਲੀ ਤਕਰਾਰ ਨੂੰ ਲੈ ਕੇ ਇੱਕ ਐੱਨ.ਆਰ.ਆਈ. ਵੱਲੋਂ ਇਕ ਔਰਤ ਸਲਿੰਦਰ ਕੌਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। 

ਇਸ ਉਪਰੰਤ ਪੁਰਾਣਾ ਸ਼ਾਲਾ ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਨਿਰੰਜਣ ਸਿੰਘ ਪੁੱਤਰ ਚਰਨ ਸਿੰਘ ਵਾਸੀ ਨਵਾ ਪਿੰਡ ਬਹਾਦਰ ਵਿਰੁੱਧ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪਰ ਇਹ ਵਿਅਕਤੀ ਕਤਲ ਕਰਨ ਉਪਰੰਤ ਰੇਲ ਰਾਹੀਂ ਦਿੱਲੀ ਏਅਰਪੋਰਟ ਪਹੁੰਚ ਗਿਆ ਸੀ ਅਤੇ ਉਹ ਇੱਥੋਂ ਗ੍ਰੀਸ ਜਾਣ ਦੀ ਤਿਆਰੀ ਕਰ ਰਿਹਾ ਸੀ। ਪਰ ਪੁਲਸ ਵੱਲੋਂ ਸਖ਼ਤ ਮਿਹਨਤ ਨਾਲ ਇਸ ਵਿਅਕਤੀ ਨੂੰ ਅੱਜ ਦਿੱਲੀ ਏਅਰਪੋਰਟ ਤੋਂ ਕਾਬੂ ਕਰ ਲਿਆ ਗਿਆ ਹੈ।

PunjabKesari

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਪੁਰਾਣਾ ਸ਼ਾਲਾ ਮੈਡਮ ਕ੍ਰਿਸ਼ਮਾ ਦੇਵੀ ਨੇ ਦੱਸਿਆ ਕਿ ਪੁਲਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦ ਪੁਲਸ ਵੱਲੋਂ ਇਸ ਐੱਨ.ਆਰ.ਆਈ. ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਦਿੱਲੀ ਏਅਰਪੋਰਟ ਤੋਂ ਕਾਬੂ ਕਰਨ ਸਫਲਤਾ ਪ੍ਰਾਪਤ ਕੀਤੀ।

PunjabKesari

ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਪਿਛਲੇ ਲੰਮੇ ਸਮੇਂ ਤੋਂ ਗ੍ਰੀਸ ਵਿੱਚ ਰਹਿੰਦਾ ਹੈ ਅਤੇ ਉਕਤ ਔਰਤ ਦਾ ਕਤਲ ਕਰਨ ਉਪਰੰਤ ਵੀ ਉਹ ਦਿੱਲੀ ਏਅਰਪੋਰਟ ਰਾਹੀਂ ਗ੍ਰੀਸ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਪਰ ਪੁਲਸ ਨੇ ਤੁਰੰਤ ਐਕਸ਼ਨ ਲੈਂਦਿਆਂ ਇਸ ਨੂੰ ਇਮੀਗ੍ਰੇਸ਼ਨ ਦੀ ਮਦਦ ਨਾਲ ਏਅਰਪੋਰਟ ਤੋਂ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਪੁਲਸ ਵੱਲੋਂ ਇਸ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨੂੰ ਜੰਗਲਾਂ 'ਚ ਛੱਡ ਰਹੇ 'ਡੌਂਕਰ', ਤਸ਼ੱਦਦ ਐਨਾ ਕਿ ਮੂੰਹੋਂ ਮੰਗ ਰਹੇ ਮੌਤ ਦੀ 'ਭੀਖ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News