ਦਵਾਈ ਲੈਣ ਜਾਂਦੇ ਬੰਦੇ ਦੀ ਰਸਤੇ ''ਚ ਹੀ ਤੜਫ਼-ਤੜਫ਼ ਨਿਕਲੀ ਜਾਨ, ਨਹੀਂ ਦੇਖ ਹੁੰਦਾ ਧਾਹਾਂ ਮਾਰ ਰੋਂਦਾ ਪਰਿਵਾਰ
Monday, Feb 10, 2025 - 12:17 AM (IST)
ਮੋਗਾ (ਕਸ਼ਿਸ਼ ਸਿੰਗਲਾ)- ਪੰਜਾਬ 'ਚ ਇਕ ਬੇਹੱਦ ਦਰਦਨਾਕ ਹਾਦਸਾ ਵਾਪਰ ਗਿੱ, ਜਦੋਂ ਬਰਨਾਲਾ ਰੋਡ 'ਤੇ ਪਿੰਡ ਧੁੰਡਕੋਟ ਟਾਹਲੀ ਵਾਲਾ ਦੇ ਕੋਲ ਇਕ ਕਾਰ ਨੇ ਅੱਗੇ ਜਾ ਰਹੀ ਬਾਈਕ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਬਾਈਕ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਵਿਅਕਤੀ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ, ਜਿਸ ਨੂੰ ਐੱਸ.ਐੱਸ.ਐੱਫ. ਦੀ ਟੀਮ ਨੇ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ। ਮ੍ਰਿਤਕ ਦੀ ਪਛਾਣ ਮੋਗਾ ਦੇ ਪਿੰਡ ਤਖ਼ਤੂਪੁਰਾ ਦੇ ਰਹਿਣ ਵਾਲੇ ਰਣਜੀਤ ਸਿੰਘ ਵਜੋਂ ਹੋਈ ਹੈ।
ਮੌਕੇ 'ਤੇ ਪਹੁੰਚੇ ਪਿੰਡ ਦੇ ਸਰਪੰਚ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਣਜੀਤ ਪਿੰਡ ਤਖ਼ਤੂਪੁਰਾ ਦਾ ਰਹਿਣ ਵਾਲਾ ਸੀ ਅਤੇ ਹਲਵਾਈ ਦਾ ਕੰਮ ਕਰਦਾ ਸੀ। ਰਣਜੀਤ ਸਿੰਘ ਆਪਣੇ ਸਾਥੀ ਵਿਕਾਸ ਯਾਦਵ ਦੇ ਨਾਲ ਦਵਾਈ ਲੈਣ ਮੋਗਾ ਵੱਲ ਜਾ ਰਹੇ ਸਨ। ਇਸ ਦੌਰਾਨ ਰਸਤੇ 'ਚ ਪਿੱਛੇ ਆ ਰਹੀ ਇਕ ਕਾਰ ਨੇ ਉਨ੍ਹਾਂ ਦੀ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਰਣਜੀਤ ਸਿੰਘ ਕਰੀਬ 15 ਫੁੱਟ ਹਵਾ 'ਚ ਉੱਠਿਆ ਤੇ ਉਸ ਦਾ ਸਿਰ ਸੜਕ 'ਤੇ ਵੱਜਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਕੁੜੀ ਦੇ 'ਮੈਸੇਜ' ਨੇ ਖਾ ਲਿਆ ਮਾਪਿਆਂ ਦਾ ਸੋਹਣਾ-ਸੁਨੱਖਾ ਪੁੱਤ, ਰੋਟੀ ਦੇਣ ਗਈ ਮਾਂ ਦੀਆਂ ਨਿਕਲ ਗਈਆਂ ਧਾਹਾਂ
ਇਸ ਤੋਂ ਇਲਾਵਾ ਵਿਕਾਸ ਯਾਦਵ, ਜੋ ਕਿ ਬਾਈਕ ਚਲਾ ਰਿਹਾ ਸੀ, ਉਹ ਵੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਕਾਰ ਚਾਲਕ ਦੇ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਮੌਕੇ 'ਤੇ ਮੌਜੂਦ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਰਣਜੀਤ ਸਿੰਘ ਦੇ 2 ਪੁੱਤਰਾਂ ਦੀ ਵੀ ਮੌਤ ਹੋ ਚੁੱਕੀ ਹੈ ਤੇ ਘਰ 'ਚ ਕਮਾਉਣ ਵਾਲਾ ਉਹ ਇਕੱਲਾ ਸੀ। ਹੁਣ ਉਸ ਦੇ ਤੁਰ ਜਾਣ ਕਾਰਨ ਉਸ ਦਾ ਪਰਿਵਾਰ ਤਬਾਹ ਹੋ ਗਿਆ ਹੈ।
ਇਸ ਮਾਮਲੇ ਵਿੱਚ ਥਾਣਾ ਇੰਚਾਰਜ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿੱਛੋਂ ਆ ਰਹੀ ਕਾਰ ਨੇ ਅੱਗੇ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰੀ। ਟੱਕਰ ਇੰਨੀ ਤੇਜ਼ ਸੀ ਕਿ ਰਣਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਵਿਕਾਸ ਯਾਦਵ ਗੰਭੀਰ ਜਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਮੋਗਾ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਮ੍ਰਿਤਕ ਰਣਜੀਤ ਸਿੰਘ ਦੀ ਡੈੱਡ ਬਾਡੀ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਅਤੇ ਕਾਰ ਚਾਲਕ ਨੂੰ ਕਾਬੂ ਕਰ ਲਿਆ ਗਿਆ ਹੈ। ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਜੋ ਬਣਦੀ ਕਾਰਵਾਈ ਹੋਵੇਗੀ, ਉਹ ਕੀਤੀ ਜਾਵੇਗੀ।
ਇਹ ਵੀ ਪੜ੍ਹੋ- PUBG ਨੇ ਖ਼ਰਾਬ ਕਰ'ਤਾ ਮੁੰਡੇ ਦਾ ਦਿਮਾਗ਼ ! ਭੈਣ ਨੂੰ ਫ਼ੋਨ ਕਰ ਕੇ ਪਹੁੰਚ ਗਿਆ ਦਰਿਆ ਕੰਢੇ, ਫ਼ਿਰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e