ਨਵੀਂ ਗੱਡੀ ਲੈ ਕੇ ਘਰ ਜਾਂਦੇ ਨੌਜਵਾਨ ਨਾਲ ਰਸਤੇ ''ਚ ਹੀ ਵਾਪਰ ਗਿਆ ਦਰਦਨਾਕ ਹਾਦਸਾ, ਹੋ ਗਈ ਮੌਤ
Tuesday, Dec 24, 2024 - 04:13 AM (IST)
ਬਠਿੰਡਾ (ਵਰਮਾ)- ਸੋਮਵਾਰ ਪੰਜਾਬ 'ਚ ਇਕ ਬੇਹੱਦ ਖ਼ੌਫ਼ਨਾਕ ਹਾਦਸਾ ਵਾਪਰ ਗਿਆ, ਜਦੋਂ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ’ਤੇ ਬਠਿੰਡਾ ਤੋਂ ਭੁੱਚੋ ਮੰਡੀ ਨੂੰ ਜਾ ਰਹੀ ਤੇਜ਼ ਰਫਤਾਰ ਕਾਰ ਨੇ ਦੂਜੇ ਪਾਸੇ ਤੋਂ ਬਠਿੰਡਾ ਵੱਲ ਆ ਰਹੀ ਇਕ ਆਲਟੋ ਕਾਰ ਨੂੰ ਟੱਕਰ ਮਾਰ ਦਿੱਤੀ।
ਹਾਦਸਾ ਇੰਨਾ ਜ਼ਬਰਦਸਤ ਸੀ ਕਿ ਆਲਟੋ ਕਾਰ ਪੁਲ ਦੀ ਗਰਿੱਲ ਨਾਲ ਜਾ ਟਕਰਾਈ। ਇਸ ਹਾਦਸੇ ’ਚ ਆਲਟੋ ਸਵਾਰ ਦੀ ਦਰਦਨਾਕ ਮੌਤ ਹੋ ਗਈ ਹੈ, ਜਦਕਿ ਈਕੋ ਕਾਰ ’ਚ ਸਵਾਰ ਚਾਰ ਵਿਅਕਤੀਆਂ ਨੂੰ ਵੀ ਜ਼ਖਮੀ ਹਾਲਤ ’ਚ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਆਲਟੋ ਕਾਰ ਸਵਾਰ ਨੌਜਵਾਨ ਹਾਲੇ ਨਵੀਂ ਗੱਡੀ ਹੀ ਲਿਆ ਕੇ ਘਰ ਜਾ ਰਿਹਾ ਸੀ ਕਿ ਰਸਤੇ 'ਚ ਇਹ ਹਾਦਸਾ ਵਾਪਰ ਗਿਆ। ਇਸ ਮੌਕੇ ’ਤੇ ਪਹੁੰਚੀ ਐੱਸ.ਐੱਸ.ਐੱਫ. ਦੀ ਟੀਮ ਨੇ ਦੋਵੇਂ ਕਾਰਾਂ ਨੂੰ ਪਾਸੇ ਕਰ ਕੇ ਰਸਤਾ ਖੋਲ੍ਹਿਆ।
ਇਹ ਵੀ ਪੜ੍ਹੋ- ਬੇਕਾਬੂ ਟਰੱਕ ਨੇ ਢਾਹਿਆ ਕਹਿਰ, ਲੋਕਾਂ ਨੂੰ ਪਾਈਆਂ ਭਾਜੜਾਂ, ਤੋੜ'ਤੇ ਖੰਭੇ, ਤਹਿਸ-ਨਹਿਸ ਕਰ'ਤੀਆਂ ਦੁਕਾਨਾਂ
ਇਕੱਠੇ ਹੋਏ ਲੋਕਾਂ ਨੇ ਦੱਸਿਆ ਕਿ ਯੋਗਰਾਜ ਸਿੰਘ ਯੂ.ਪੀ. ਨੰਬਰ ਵਾਲੀ ਆਲਟੋ ਕਾਰ ਵਿਚ ਸਵਾਰ ਹੋ ਕੇ ਭੁੱਚੋ ਤੋਂ ਬਠਿੰਡਾ ਵੱਲ ਆ ਰਿਹਾ ਸੀ। ਇਸ ਦੌਰਾਨ ਬਠਿੰਡਾ ਤੋਂ ਭੁੱਚੋ ਜਾ ਰਹੀ ਈਕੋ ਕਾਰ ਨੇ ਆਲਟੋ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਆਲਟੋ ਕਾਰ ਪੁਲ ਦੀ ਗਰਿੱਲ ਨਾਲ ਟਕਰਾ ਗਈ।
ਲੋਕਾਂ ਨੇ ਦੱਸਿਆ ਕਿ ਜੇਕਰ ਗਰਿੱਲ ਨਾ ਲਗਾਈ ਜਾਂਦੀ ਤਾਂ ਆਲਟੋ ਕਾਰ ਪੁਲ ਦੇ ਹੇਠਾਂ ਡਿੱਗ ਸਕਦੀ ਸੀ, ਜਿਸ ਕਾਰਨ ਹੋਰ ਜ਼ਿਆਦਾ ਨੁਕਸਾਨ ਹੋ ਸਕਦਾ ਸੀ। ਇਸ ਦੌਰਾਨ ਮੌਕੇ ’ਤੇ ਪਹੁੰਚੇ ਐੱਸ.ਐੱਸ.ਐੱਫ. ਟੀਮ ਦੇ ਮੈਂਬਰ ਚਰਨਜੀਤ ਸਿੰਘ ਨੇ ਦੱਸਿਆ ਕਿ ਹਾਦਸੇ ’ਚ ਜ਼ਖਮੀ ਹੋਏ ਆਲਟੋ ਸਵਾਰ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ, ਜਿਸ ਦੀ ਬਾਅਦ 'ਚ ਮੌਤ ਹੋ ਗਈ, ਜਦਕਿ ਈਕੋ ਕਾਰ ’ਚ ਸਵਾਰ ਚਾਰੇ ਵਿਅਕਤੀ ਨਜ਼ਦੀਕੀ ਹਸਪਤਾਲ ’ਚ ਜ਼ੇਰੇ ਇਲਾਜ ਹਨ। ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਹਲਕੀ ਬਾਰਿਸ਼ ਤੋਂ ਬਾਅਦ ਠੰਡ ਨੇ ਫੜੀ ਰਫ਼ਤਾਰ, ਆਉਣ ਵਾਲੇ ਦਿਨਾਂ 'ਚ ਮੁੜ ਮੀਂਹ ਪੈਣ ਦੇ ਆਸਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e