ਸਹੁਰੇ ਪਰਿਵਾਰ ਤੋਂ ਦੁਖੀ BSNL ਦੇ ਟਾਵਰ ''ਤੇ ਚੜ੍ਹੇ ਵਿਅਕਤੀ ਨੂੰ ਸੁਰੱਖਿਅਤ ਹੇਠਾਂ ਉਤਾਰਿਆ
Tuesday, Jun 16, 2026 - 12:38 PM (IST)
ਖਰੜ (ਅਮਰਦੀਪ ਸਿੰਘ ਸੈਣੀ) : ਇੱਥੇ 15 ਜੂਨ ਦੀ ਰਾਤ ਨੂੰ ਸਹੁਰੇ ਪਰਿਵਾਰ ਵੱਲੋਂ ਕਥਿਤ ਤੌਰ 'ਤੇ ਤੰਗ-ਪਰੇਸ਼ਾਨ ਕੀਤੇ ਜਾਣ ਕਾਰਨ ਇੱਕ ਵਿਅਕਤੀ ਬੀ. ਐੱਸ. ਐੱਨ. ਐੱਲ. ਟਾਵਰ 'ਤੇ ਚੜ੍ਹ ਗਿਆ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਸ ਪ੍ਰਸ਼ਾਸਨ ਤੁਰੰਤ ਮੌਕੇ 'ਤੇ ਪਹੁੰਚਿਆ। ਡੀ. ਐੱਸ. ਪੀ. ਖਰੜ ਈਸ਼ਾਨ ਸਿੰਗਲਾ ਅਤੇ ਐੱਸ. ਐੱਚ. ਓ. ਅਮਰਿੰਦਰ ਸਿੰਘ ਸਿੱਧੂ ਨੇ ਵਿਅਕਤੀ ਨਾਲ ਗੱਲਬਾਤ ਕਰਕੇ ਉਸ ਨੂੰ ਭਰੋਸਾ ਦਿਵਾਇਆ, ਜਿਸ ਤੋਂ ਬਾਅਦ ਉਹ ਸੁਰੱਖਿਅਤ ਢੰਗ ਨਾਲ ਟਾਵਰ ਤੋਂ ਹੇਠਾਂ ਉਤਰ ਆਇਆ।
ਪੁਲਸ ਵੱਲੋਂ ਉਸ ਵਿਅਕਤੀ ਨੂੰ ਅਗਲੀ ਪੁੱਛਗਿੱਛ ਲਈ ਸਿਟੀ ਥਾਣਾ ਖਰੜ ਲਿਆਂਦਾ ਗਿਆ। ਜਾਣਕਾਰੀ ਅਨੁਸਾਰ ਪੁਲਸ ਵੱਲੋਂ ਆਪਣੇ ਆਪ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਅਤੇ ਸਰਕਾਰੀ ਇਮਾਰਤ ਵਿੱਚ ਗੈਰ-ਕਾਨੂੰਨੀ ਤੌਰ 'ਤੇ ਦਾਖ਼ਲ ਹੋਣ ਸਬੰਧੀ ਮਾਮਲਾ ਦਰਜ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
