ਧਮਕੀ ਦੇ ਕੇ 20 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲਾ ਚੜ੍ਹਿਆ ਪੁਲਸ ਹੱਥੇ

Thursday, Dec 19, 2024 - 09:19 AM (IST)

ਧਮਕੀ ਦੇ ਕੇ 20 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲਾ ਚੜ੍ਹਿਆ ਪੁਲਸ ਹੱਥੇ

ਬਠਿੰਡਾ (ਸੁਖਵਿੰਦਰ) : ਰਾਮਪੁਰਾ ਸਥਿਤ ਇਕ ਘਰ ਵਿਚ ਧਮਕੀ ਭਰੀ ਚਿੱਠੀ ਸੁੱਟਣ ਅਤੇ ਘਰ ਸਾਹਮਣੇ ਫਾਇਰ ਕਰ ਕੇ 20 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਵਿਅਕਤੀ ਨੂੰ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਐੱਸ. ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ 14 ਦਸੰਬਰ ਦੀ ਸ਼ਾਮ ਨੂੰ ਰਾਮਪੁਰਾ ਦੇ ਦਸਮੇਸ਼ ਨਗਰ ਦੀ ਗਲੀ ਨੰਬਰ 4 ਵਿਖੇ ਇਕ ਵਿਅਕਤੀ ਵੱਲੋਂ ਘਰ ’ਚ ਚਿੱਠੀ ਸੁੱਟ ਕੇ ਪਰਿਵਾਰ ਤੋਂ 20 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਇਸ ਦੌਰਾਨ ਮੁਲਜ਼ਮ ਵੱਲੋਂ ਫਾਇਰ ਵੀ ਕੀਤਾ ਗਿਆ ਸੀ। ਸਿਟੀ ਰਾਮਪੁਰਾ ਪੁਲਸ ਵੱਲੋਂ ਅਣਪਛਾਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਪੁਲਸ ਵੱਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਸੀ. ਆਈ. ਏ.-2 ਦੀ ਨਿਗਰਾਨੀ ਹੇਠ ਟੀਮ ਦਾ ਗਠਨ ਕੀਤਾ ਗਿਆ। ਪੁਲਸ ਵੱਲੋਂ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਨਾਲ ਵਾਰਦਾਤ ਨੂੰ ਟਰੇਸ ਕੀਤਾ ਗਿਆ। ਪੁਲਸ ਵੱਲੋਂ ਮੁਲਜ਼ਮ ਸਤਨਾਮ ਸਿੰਘ ਉਰਫ ਧਰਮਾ ਪੁੱਤਰ ਜਗਰਾਜ ਸਿੰਘ ਵਾਸੀ ਕਾਲੋਕੇ ਨੂੰ ਸਿਧਾਣਾ ਰੋਡ ਤੋਂ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ : ਦੇਸ਼ਧ੍ਰੋਹ ਮਾਮਲੇ 'ਚ ਆਗਰਾ ਦੀ ਅਦਾਲਤ 'ਚ ਮੁੜ ਪੇਸ਼ ਨਹੀਂ ਹੋਈ ਕੰਗਨਾ, ਹੁਣ ਜਨਵਰੀ ਦੀ ਦਿੱਤੀ ਗਈ ਤਾਰੀਖ਼

ਪੁਲਸ ਵੱਲੋਂ ਮੁਲਜ਼ਮ ਕੋਲੋਂ ਦੇਸੀ ਪਿਸਤੌਲ 12 ਬੋਰ, 3 ਕਾਰਤੂਸ, ਮੋਟਰਸਾਈਕਲ ਬਿਨਾਂ ਨੰਬਰੀ ਬਰਾਮਦ ਕੀਤਾ ਹੈ, ਜੋ ਕੁਝ ਦਿਨ ਪਹਿਲਾਂ ਹੀ ਕਿਸੇ ਵਿਅਕਤੀ ਤੋਂ ਖੋਹਿਆ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News