ਰੋਜ਼ੀ-ਰੋਟੀ ਕਮਾਉਣ ਵਿਦੇਸ਼ ਗਏ ਨੌਜਵਾਨ ਨਾਲ ਵਾਪਰ ਗਈ ਅਣਹੋਣੀ, 2 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਹੱਥ
Thursday, Feb 27, 2025 - 05:13 AM (IST)

ਸੁਲਤਾਨਪੁਰ ਲੋਧੀ/ਫੱਤੂਢੀਂਗਾ (ਸੋਢੀ, ਘੁੰਮਣ)- ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਦੇ ਕਮਾਈ ਕਰਨ ਵਿਦੇਸ਼ ਦੁਬਈ ਗਏ 2 ਬੱਚਿਆਂ ਦੇ ਪਿਤਾ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਜਸਵਿੰਦਰ ਲਾਲ ਦੀ ਇਕ ਭਿਆਨਕ ਐਕਸੀਡੈਂਟ ਨਾਲ ਮੌਤ ਹੋਣ ਦੀ ਦੁੱਖਦਾਇਕ ਖਬਰ ਮਿਲੀ ਹੈ, ਜਿਸ ਕਾਰਨ ਪਿੰਡ ਡਡਵਿੰਡੀ ’ਚ ਸੋਗ ਦੀ ਲਹਿਰ ਹੈ।
ਮ੍ਰਿਤਕ ਨੌਜਵਾਨ ਗੁਰਪ੍ਰੀਤ ਸਿੰਘ ਦੇ ਪਿਤਾ ਜਸਵਿੰਦਰ ਲਾਲ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦਾ ਨੌਜਵਾਨ ਲੜਕਾ ਗੁਰਪ੍ਰੀਤ ਸਿੰਘ ਵਾਸੀ ਡਡਵਿੰਡੀ (ਜ਼ਿਲ੍ਹਾ ਕਪੂਰਥਲਾ) ਆਪਣੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਤਕਰੀਬਨ 9 ਸਾਲ ਪਹਿਲਾਂ ਦੁਬਈ ’ਚ ਗਿਆ ਸੀ ਅਤੇ ਉਹ ਉਥੇ ਕੰਪਨੀਆਂ ’ਚ ਟੈਕਸੀ ਰਾਹੀਂ ਪਾਰਸਲ (ਟਿਫਨ) ਪਹੁੰਚਾਉਣ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ- ਸੁਲਝ ਗਈ 'ਜਾਗੋ' 'ਚ ਹੋਏ ਕਤਲਕਾਂਡ ਦੀ ਗੁੱਥੀ, ਪੁਲਸ ਨੇ ਪਿਸਤੌਲ ਸਣੇ ਚੁੱਕ ਲਿਆ ਮੁੱਖ ਮੁਲਜ਼ਮ
ਇਸੇ ਦੌਰਾਨ ਉਸ ਨਾਲ ਉੱਥੇ ਇਕ ਭਿਆਨਕ ਹਾਦਸਾ ਵਾਪਰ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਇਸ ਖ਼ਬਰ ਨਾਲ ਜਿੱਥੇ 2 ਬੱਚਿਆਂ ਦੇ ਸਿਰੋਂ ਪਿਓ ਦਾ ਸਾਇਆ ਉਠ ਗਿਆ ਹੈ, ਉੱਥੇ ਹੀ ਇਲਾਕੇ 'ਚ ਵੀ ਸੋਗ ਦੀ ਲਹਿਰ ਦੌੜ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e