ਧਾਰਮਿਕ ਸਥਾਨ ''ਤੇ ਮੱਥਾ ਟੇਕਣ ਗਿਆ ਨੌਜਵਾਨ ਨਾ ਮੁੜਿਆ ਘਰ, ਫ਼ਿਰ ਜਦੋਂ ਪਤਾ ਲੱਗਿਆ ਤਾਂ...
Sunday, Dec 22, 2024 - 02:05 AM (IST)
ਨਕੋਦਰ (ਪਾਲੀ)- ਸਦਰ ਪੁਲਸ ਨੂੰ ਨਕੋਦਰ ਦੇ ਇਕ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਆਏ 38 ਸਾਲਾ ਨੌਜਵਾਨ ਦੀ ਨਕੋਦਰ-ਜਲੰਧਰ ਮਾਰਗ ’ਤੇ ਪਿੰਡ ਮੁੱਧਾ ਨੇੜੇ ਖੇਤਾਂ ’ਚੋਂ ਖੂਨ ਨਾਲ ਲੱਥ ਪੱਥ ਲਾਸ਼ ਮਿਲੀ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਚਨਾ ਮਿਲਦੇ ਹੀ ਡੀ.ਐੱਸ.ਪੀ. ਨਕੋਦਰ ਸੁਖਪਾਲ ਸਿੰਘ, ਸਦਰ ਥਾਣਾ ਮੁਖੀ ਬਲਜਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ, ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੀ ਪਛਾਣ ਮੁਕੇਸ਼ ਕੁਮਾਰ ਪੁੱਤਰ ਸਤਪਾਲ ਵਾਸੀ ਤਿਲਕ ਨਗਰ ਜਲੰਧਰ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਸਤਪਾਲ ਵਾਸੀ ਤਿਲਕ ਨਗਰ ਜਲੰਧਰ ਨੇ ਦੱਸਿਆ ਕਿ ਉਸ ਦਾ ਪੁੱਤਰ ਮੁਕੇਸ਼ ਕੁਮਾਰ (38) ਘਰ ਵਿਚ ਹੀ ਸਪੋਰਟਸ ਦਾ ਸਾਮਾਨ ਬਣਾਉਣ ਦਾ ਕੰਮ ਕਰਦਾ ਸੀ। ਬੀਤੀ 19 ਦਸੰਬਰ ਨੂੰ ਮੁਕੇਸ਼ ਕੁਮਾਰ ਸ਼ਾਮ ਨੂੰ ਘਰ ਮੋਟਰਸਾਈਕਲ ’ਤੇ ਨਕੋਦਰ ਦੇ ਇਕ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਦਾ ਕਹਿ ਕੇ ਗਿਆ ਸੀ, ਜਦੋਂ ਰਾਤ ਨੂੰ ਘਰ ਵਾਪਸ ਨਾ ਆਇਆ ਤਾਂ ਅਸੀਂ ਉਸ ਦੀ ਕਾਫੀ ਭਾਲ ਕੀਤੀ ਪਰ ਸਾਨੂੰ ਕੁਝ ਵੀ ਪਤਾ ਨਾ ਲੱਗਿਆ। ਉਸ ਦਾ ਮੋਬਾਈਲ ਵੀ ਬੰਦ ਆ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ AAP ਤੇ ਕਾਂਗਰਸ ਵਿਚਾਲੇ ਫ਼ਸ ਗਿਆ 'ਪੇਚ', Draw ਹੋ ਗਿਆ ਮੁਕਾਬਲਾ
ਦੂਜੇ ਦਿਨ ਪਤਾ ਲੱਗਾ ਕਿ ਨਕੋਦਰ-ਜਲੰਧਰ ਮਾਰਗ ’ਤੇ ਪਿੰਡ ਮੁੱਧਾ ਨੇੜੇ ਆਲੂਆਂ ਦੇ ਖੇਤਾਂ ਵਿਚ ਮੁਕੇਸ਼ ਕੁਮਾਰ ਦੀ ਲਾਸ਼ ਪਈ ਹੈ, ਜਿਸ ਦੇ ਸਿਰ ਵਿਚ ਤੇਜ਼ ਹਥਿਆਰ ਨਾਲ ਕਿਸੇ ਨਾ-ਮਾਲੂਮ ਵਿਅਕਤੀਆਂ ਨੇ ਸੱਟਾਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਹੈ। ਉਕਤ ਮੁਲਜ਼ਮ ਉਸ ਦੇ ਪੁੱਤਰ ਦਾ ਮੋਟਰਸਾਈਕਲ ਅਤੇ ਪਰਸ ਵੀ ਲੈ ਗਏ।
‘ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ : ਸਦਰ ਥਾਣਾ ਮੁਖੀ
ਇਸ ਸਬੰਧੀ ਜਦੋਂ ਸਦਰ ਥਾਣਾ ਮੁਖੀ ਬਲਜਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਿਕ ਮੈਂਬਰਾਂ ਹਵਾਲੇ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਨਗਰ ਨਿਗਮ ਚੋਣਾਂ 'ਚ ਕਿਸੇ ਪਾਰਟੀ ਨੂੰ ਨਹੀਂ ਮਿਲਿਆ 'ਬਹੁਮਤ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e