ਰੋਜ਼ੀ-ਰੋਟੀ ਕਮਾਉਣ ਘਰੋਂ ਨਿਕਲੇ ਨੌਜਵਾਨ ਨਾਲ ਵਾਪਰ ਗਈ ਅਣਹੋਣੀ ; ਧੜ ਤੋਂ ਵੱਖ ਹੋ ਗਿਆ ਸਿਰ
Friday, Jan 10, 2025 - 09:46 PM (IST)
ਹੁਸ਼ਿਆਰਪੁਰ (ਰਾਕੇਸ਼)- ਪੰਜਾਬ 'ਚ ਬੀਤੇ ਕਈ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਦੇ ਕਾਰਨ ਸੜਕ ਹਾਦਸਿਆਂ 'ਚ ਕਾਫ਼ੀ ਵਾਧਾ ਹੋ ਗਿਆ ਹੈ। ਇਸੇ ਦੌਰਾਨ ਅੱਜ ਇਕ ਹੋਰ ਭਿਆਨਕ ਹਾਦਸਾ ਵਾਪਰਨ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਇਕ ਨੌਜਵਾਨ ਦੀ ਦਰਦਨਾਕ ਤਰੀਕੇ ਨਾਲ ਮੌਤ ਹੋ ਗਈ ਹੈ। ਉਕਤ ਘਟਨਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੌਹਾਲ ਦੀ ਹੈ।
ਦੱਸਿਆ ਜਾਂਦਾ ਹੈ ਕਿ ਧੁੰਦ ਕਾਰਨ ਇਕ ਅਣਪਛਾਤੇ ਵਾਹਨ ਨੇ ਇਕ ਸਾਈਕਲ ਸਵਾਰ ਨੌਜਵਾਨ ਨੂੰ ਆਪਣੀ ਲਪੇਟ ’ਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦਾ ਸਿਰ ਧੜ ਤੋਂ ਹੀ ਵੱਖ ਹੋ ਗਿਆ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ- ਹੋ ਗਿਆ ਐਲਾਨ ! AAP ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ ਅਜੇ ਕੁਮਾਰ ਛੋਲੇ-ਕੁਲਚੇ ਵੇਚਣ ਦਾ ਕੰਮ ਕਰਦਾ ਸੀ ਤੇ ਰੋਜ਼ ਦੀ ਤਰ੍ਹਾਂ ਅੱਜ ਵੀ ਉਹ ਛੋਲੇ-ਕੁਲਚੇ ਵੇਚਣ ਗਿਆ ਹੋਇਆ ਸੀ। ਇਸੇ ਦੌਰਾਨ ਕਿਸੇ ਨੇ ਉਸ ਨੂੰ ਫੋਨ ਕਰ ਕੇ ਦੱਸਿਆ ਕਿ ਉਸ ਦੇ ਭਰਾ ਦਾ ਐਕਸੀਡੈਂਟ ਹੋ ਗਿਆ ਹੈ।
ਮੌਕੇ ’ਤੇ ਪੁੱਜੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ, ਜਿਸ ਦੀ ਉਮਰ 24 ਸਾਲ ਦੇ ਕਰੀਬ ਦੱਸੀ ਜਾਂਦੀ ਹੈ। ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e