ਸੱਸ ਅਤੇ ਪਤਨੀ ਤੋਂ ਦੁਖ਼ੀ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਇਕ ਸਾਲ ਪਹਿਲਾਂ ਹੋਇਆ ਸੀ ਵਿਆਹ

Wednesday, Nov 24, 2021 - 02:16 PM (IST)

ਸੱਸ ਅਤੇ ਪਤਨੀ ਤੋਂ ਦੁਖ਼ੀ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਇਕ ਸਾਲ ਪਹਿਲਾਂ ਹੋਇਆ ਸੀ ਵਿਆਹ

ਜਲੰਧਰ (ਸੋਨੂੰ) - ਜਲੰਧਰ ਦੇ ਬਸਤੀ ਸ਼ੇਖ ਦੇ ਵੱਡਾ ਬਾਜ਼ਾਰ ਵਿਖੇ ਰਹਿਣ ਵਾਲੇ ਗੁਰਦੀਪ ਸਿੰਘ ਪੁੱਤਰ ਤਰਲੋਚਨ ਸਿੰਘ ਨੇ ਆਪਣੀ ਪਤਨੀ ਰੀਆ ਮਹਿਰਾ ਤੋਂ ਤੰਗ ਪਰੇਸ਼ਾਨ ਹੋ ਕੇ ਖੁਦ ਨੂੰ ਫਾਹਾ ਲੱਗਾ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਭੈਣ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਕ ਸਾਲ ਪਹਿਲਾਂ ਉਸ ਦੇ ਭਰਾ ਦਾ ਵਿਆਹ ਰੀਆ ਮਹਿਰਾ ਦੇ ਨਾਲ ਹੋਇਆ ਸੀ। ਉਸ ਦੇ ਬੱਚਾ ਵੀ ਹੋਣ ਵਾਲਾ ਸੀ ਪਰ ਉਸ ਦੀ ਸੱਸ ਅਤੇ ਉਸ ਦੀ ਘਰਵਾਲੀ ਉਸ ਦੇ ਭਰਾ ਨੂੰ ਕਾਫ਼ੀ ਤੰਗ ਪ੍ਰੇਸ਼ਾਨ ਕਰਦੀਆਂ ਸਨ। ਇਸੇ ਪਰੇਸ਼ਾਨੀ ਦੇ ਕਾਰਨ ਉਸ ਦੇ ਭਰਾ ਗੁਰਦੀਪ ਸਿੰਘ ਨੇ ਸੁਸਾਇਡ ਨੋਟ ਲਿਖ ਕੇ ਖ਼ੁਦਕੁਸ਼ੀ ਕਰ ਲਈ। 

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼

ਦੱਸ ਦੇਈਏ ਕਿ ਸੁਸਾਇਡ ਨੋਟ ’ਚ ਮ੍ਰਿਤਕ ਨੇ ਆਪਣੀ ਮੌਤ ਦਾ ਜ਼ਿੰਮੇਵਾਰ ਆਪਣੀ ਪਤਨੀ ਰੀਆ ਮਹਿਰਾ ਅਤੇ ਆਪਣੀ ਸੱਸ ਨੂੰ ਠਹਿਰਾਇਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜੋ ਵੀ ਬਣਦੀ ਕਾਰਵਾਈ ਹੋਵੇਗੀ, ਉਹ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

 


author

rajwinder kaur

Content Editor

Related News