ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਜੀਜਾ-ਸਾਲੇ ਨੇ ਰੋਲ਼ੀ ਕੁੜੀ ਦੀ ਪੱਤ, ਉੱਤੋਂ ਮੁਲਜ਼ਮ ਦੇ ਪਿਓ ਨੇ ਚੜ੍ਹਾਇਆ ਵੱਖਰਾ ਚੰਨ

Tuesday, Jul 23, 2024 - 05:09 AM (IST)

ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਜੀਜਾ-ਸਾਲੇ ਨੇ ਰੋਲ਼ੀ ਕੁੜੀ ਦੀ ਪੱਤ, ਉੱਤੋਂ ਮੁਲਜ਼ਮ ਦੇ ਪਿਓ ਨੇ ਚੜ੍ਹਾਇਆ ਵੱਖਰਾ ਚੰਨ

ਲੁਧਿਆਣਾ (ਰਾਜ)- ਲੁਧਿਆਣਾ ਤੋਂ ਇਕ ਬੇਹੱਦ ਸ਼ਰਮਨਾਕ ਘਟਨਾ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿੱਥੇ ਇਕ ਵਿਅਕਤੀ ਤੇ ਉਸ ਦੇ ਜੀਜੇ ਨੇ ਇਕ ਕੁੜੀ ਨੂੰ ਇੰਗਲੈਂਡ ਭੇਜਣ ਦਾ ਝਾਂਸਾ ਦੇ ਉਸ ਨਾਲ ਗੈਂਗਰੇਪ ਕੀਤਾ। ਇਹੀ ਨਹੀਂ, ਇਸ ਤੋਂ ਬਾਅਦ ਮੁਲਜ਼ਮ ਦੇ ਪਿਤਾ ਨੇ ਕੁੜੀ ਤੋਂ 5 ਲੱਖ ਰੁਪਏ ਲੈ ਲਏ ਅਤੇ ਉਸ ਨੂੰ ਦਿੱਲੀ ਏਅਰਪੋਰਟ ’ਤੇ ਛੱਡ ਕੇ ਫਰਾਰ ਹੋ ਗਿਆ। 

ਪੀੜਤਾ ਨੂੰ ਬਾਅਦ ’ਚ ਪਤਾ ਲੱਗਿਆ ਕਿ ਉਸ ਨਾਲ ਧੋਖਾ ਹੋ ਗਿਆ ਹੈ, ਜਿਸ ਤੋਂ ਬਾਅਦ ਉਸ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ। ਥਾਣਾ ਡੇਹਲੋਂ ਦੀ ਪੁਲਸ ਨੇ ਮੁਲਜ਼ਮ ਜਤਿੰਦਰ ਸਿੰਘ ਅਤੇ ਉਸ ਦੇ ਜੀਜੇ ਮੱਖਣ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਸ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਹੈ ਕਿ ਉਸ ਦੀ ਜਤਿੰਦਰ ਸਿੰਘ ਨਾਲ ਦੋਸਤੀ ਸੀ। ਜਤਿੰਦਰ ਸਿੰਘ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦਿੱਤਾ ਤੇ ਕਿਹਾ ਕਿ ਉਹ ਉਸ ਦਾ ਇੰਗਲੈਂਡ ਦਾ ਵੀਜ਼ਾ ਲਗਵਾ ਦੇਵੇਗਾ। ਇਸ ਤੋਂ ਬਾਅਦ ਮੁਲਜ਼ਮ ਕੁੜੀ ਨੂੰ ਆਪਣੀ ਕਾਰ ’ਚ ਬਿਠਾ ਕੇ ਆਪਣੇ ਘਰ ਲੈ ਗਿਆ।

ਇਹ ਵੀ ਪੜ੍ਹੋ- ਤਾਏ ਨਾਲ ਜਾਂਦੇ ਸਮੇਂ ਟਰੈਕਟਰ ਤੋਂ ਡਿੱਗ ਕੇ ਰੋਟਾਵੇਟਰ 'ਚ ਆਇਆ ਬੱਚਾ, ਤੜਫ਼-ਤੜਫ਼ ਨਿਕਲੀ ਮਾਸੂਮ ਦੀ ਜਾਨ

ਉਸ ਤੋਂ ਬਾਅਦ ਉਹ ਉਸ ਨੂੰ ਘਰ ਤੋਂ ਟਿੱਬਾ ਨਹਿਰ ਨੇੜੇ ਸਥਿਤ ਹਵੇਲੀ ਹੋਟਲ ’ਚ ਲੈ ਗਿਆ, ਜਿਥੇ ਮੁਲਜ਼ਮ ਜਤਿੰਦਰ ਸਿੰਘ ਅਤੇ ਉਸ ਦੇ ਜੀਜੇ ਮੱਖਣ ਸਿੰਘ ਨੇ ਉਸ ਨਾਲ ਗੈਂਗਰੇਪ ਕੀਤਾ। ਇਸ ਤੋਂ ਬਾਅਦ ਮੁਲਜ਼ਮ ਜਤਿੰਦਰ ਸਿੰਘ ਦੇ ਪਿਤਾ ਮੱਘਰ ਸਿੰਘ ਨੇ ਉਸ ਤੋਂ 5 ਲੱਖ ਰੁਪਏ ਲੈ ਲਏ ਅਤੇ ਉਸ ਨੂੰ ਦਿੱਲੀ ਏਅਰਪੋਰਟ ’ਤੇ ਛੱਡ ਕੇ ਫਰਾਰ ਹੋ ਗਿਆ।

ਇਸ ਮਾਮਲੇ 'ਚ ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਜਤਿੰਦਰ ਸਿੰਘ ਨੂੰ ਗ੍ਰਿਫਤਾਰ ਲਿਆ ਗਿਆ ਹੈ, ਜਦਕਿ ਦੂਜੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਕਿਸੇ ਹੋਰ ਨਾਲ ਹੋ ਗਈ ਦੋਸਤੀ ਤਾਂ ਸਹੁਰਿਆਂ ਨੇ ਘਰੋਂ ਕੱਢਿਆ, ਡਿਪ੍ਰੈਸ਼ਨ 'ਚ ਗਈ ਔਰਤ ਨੇ ਇੰਝ ਮੁਕਾਈ ਜੀਵਨਲੀਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News