ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜਿਆਂ ਨੂੰ ਲੈ ਕੇ ਮਨਦੀਪ ਸਿੰਘ ਖਾਲਸਾ ਦਾ ਪਹਿਲਾ ਬਿਆਨ
Friday, Nov 14, 2025 - 01:41 PM (IST)
ਤਰਨਤਾਰਨ- ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਨਤੀਜਿਆਂ ਨੂੰ ਲੈ ਕੇ ਵਾਰਸ ਪੰਜਾਬ ਦੇ (ਆਜ਼ਾਦ) ਉਮੀਦਵਾਰ ਮਨਦੀਪ ਸਿੰਘ ਖਾਲਸਾ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ “ਸੰਗਤ ਨੇ ਜੋ ਫਤਵਾ ਦਿੱਤਾ ਹੈ, ਉਹ ਸਿਰ ਮੱਥੇ ਹੈ। ਸਾਨੂੰ ਖੁਸ਼ੀ ਹੈ ਕਿ ਲੋਕਾਂ ਨੇ ਵੋਟਾਂ ਪਾਈਆਂ ਅਤੇ ਇਸ ਲਈ ਸਭ ਦਾ ਧੰਨਵਾਦ ਹੈ।” ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਕਿਸੇ ਨਾਲ ਵੀ ਕੋਈ ਨਰਾਜ਼ਗੀ ਨਹੀਂ ਰੱਖਦੇ ਅਤੇ ਜੋ ਵੀ ਸੰਦੇਸ਼ ਆ ਰਹੇ ਹਨ, ਉਹ ਚੜ੍ਹਦੀ ਕਲਾ ਹੈ।
