ਮੰਨਾ ਨੇ ਸਿੱਧੂ ਵਿਰੁੱਧ ਪੁਲਸ ਨੂੰ ਕੀਤੀ ਸ਼ਿਕਾਇਤ (ਵੀਡੀਓ)

09/22/2018 12:12:55 PM

ਅੰਮ੍ਰਿਤਸਰ(ਸੁਮਿਤ ਖੰਨਾ)— ਪਾਕਿ ਫੌਜ ਮੁਖੀ ਨੂੰ ਜੱਫੀ ਪਾ ਕੇ ਫਸੇ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ। ਕਰਤਾਰਪੁਰ ਲਾਂਘੇ ਦੇ ਮਾਮਲੇ 'ਚ ਵਿਦੇਸ਼ ਮੰਤਰਾਲਾ ਦੇ ਤਾਜ਼ਾ ਆਏ ਬਿਆਨ ਤੋਂ ਬਾਅਦ ਹੁਣ ਸਿੱਧੂ ਖਿਲਾਫ ਉਸ ਦੀ ਆਪਣੀ ਹੀ ਪਾਰਟੀ ਦੇ ਵਰਕਰ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਤੇ ਸਿੱਧੂ ਉਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਦੇਸ਼ ਦੇ ਫੌਜੀਆਂ ਦਾ ਮਨੋਬਲ ਤੋੜਣ ਦੇ ਦੋਸ਼ ਹੇਠ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।

ਮਨਦੀਪ ਸਿੰਘ ਮੰਨਾ ਨੇ ਇਸ ਸ਼ਿਕਾਇਤ ਦੀਆਂ ਕਾਪੀਆਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਵੀ ਭੇਜੀਆਂ ਹਨ। ਇਸ ਦੇ ਨਾਲ ਹੀ ਮੰਨਾ ਦਾ ਕਹਿਣਾ ਹੈ ਕਿ ਜੇਕਰ ਸਿੱਧੂ ਖਿਲਾਫ ਪੁਲਸ ਕੇਸ ਦਰਜ ਨਹੀਂ ਕਰਦੀ ਤਾਂ ਉਹ ਅਦਾਲਤ ਦਾ ਦਰਵਾਜ਼ਾ ਵੀ ਖੜਕਾਉਣਗੇ।


Related News