ਮੰਡੀ ਬੋਰਡ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ, 14 ਸਾਲਾਂ ਬਾਅਦ ਬਰਖ਼ਾਸਤਗੀਆਂ ਰੱਦ

Thursday, Feb 12, 2026 - 07:57 AM (IST)

ਮੰਡੀ ਬੋਰਡ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ, 14 ਸਾਲਾਂ ਬਾਅਦ ਬਰਖ਼ਾਸਤਗੀਆਂ ਰੱਦ

ਚੰਡੀਗੜ੍ਹ (ਗੰਭੀਰ) - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਖ-ਵੱਖ ਮਾਰਕੀਟ ਕਮੇਟੀਆਂ ਦੇ ਦਰਜਨਾਂ ਦਰਜਾ ਤਿੰਨ ਤੇ ਦਰਚਾ ਚਾਰ ਦੇ ਮੁਲਾਜ਼ਮਾਂ ਨੂੰ ਰਾਹਤ ਦਿੰਦਿਆਂ ਪੰਜਾਬ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ (ਮੰਡੀ ਬੋਰਡ) ਦੁਆਰਾ ਜਾਰੀ ਉਨ੍ਹਾਂ ਦੀ ਬਰਖ਼ਾਸਤਗੀ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਜਸਟਿਸ ਹਰਪ੍ਰੀਤ ਸਿੰਘ ਬਰਾੜ ਦੀ ਸਿੰਗਲ ਬੈਂਚ ਨੇ 18 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਕਿਹਾ ਕਿ 2011 ’ਚ ਕੀਤੀਆਂ ਗਈਆਂ ਨਿਯੁਕਤੀਆਂ ਭਾਵੇਂ ਪ੍ਰਕਿਰਿਆਤਮਕ ਬੇਨਿਯਮੀਆਂ ਨਾਲ ਗ੍ਰਸਤ ਸਨ ਪਰ ਉਨ੍ਹਾਂ ਨੂੰ ਗ਼ੈਰ-ਕਾਨੂੰਨੀ ਨਹੀਂ ਠਹਿਰਾਇਆ ਜਾ ਸਕਦਾ। 14 ਸਾਲਾਂ ਦੀ ਨਿਰੰਤਰ ਸੇਵਾ ਤੋਂ ਬਾਅਦ ਉਨ੍ਹਾਂ ਨੂੰ ਰੱਦ ਕਰਨਾ ਨਿਆਂਸੰਗਤ ਨਹੀਂ ਹੈ।

ਇਹ ਵੀ ਪੜ੍ਹੋ : ਵੀਰਵਾਰ ਨੂੰ 'ਭਾਰਤ ਬੰਦ', ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

ਸੰਦੀਪ ਸਿੰਘ ਅਤੇ ਹੋਰਨਾਂ ਦੁਆਰਾ ਦਾਇਰ ਮੁੱਖ ਪਟੀਸ਼ਨ ’ਚ 1 ਅਗਸਤ, 2025 ਦੇ ਉਨ੍ਹਾਂ ਆਦੇਸ਼ਾਂ ਨੂੰ ਚੁਣੌਤੀ ਦਿੱਤੀ ਸੀ, ਜਿਨ੍ਹਾਂ ਜ਼ਰੀਏ ਮੰਡੀ ਬੋਰਡ ਦੇ ਸਕੱਤਰ ਨੇ 2011 ’ਚ ਨਿਲਾਮੀ ਰਿਕਾਰਡਕੀਪਰ, ਕਲਰਕ, ਚਪੜਾਸੀ, ਚੌਕੀਦਾਰ ਵਰਗੇ ਅਹੁਦਿਆਂ ’ਤੇ ਉਨ੍ਹਾਂ ਦੀਆਂ ਨਿਯੁਕਤੀਆਂ ਨੂੰ ਮਨਜ਼ੂਰੀ ਦੇਣ ਵਾਲੇ ਮਤਿਆਂ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਨੇ ਇਨ੍ਹਾਂ ਹੁਕਮਾਂ ਨੂੰ ਰੱਦ ਕਰਦਿਆਂ ਮੁਲਾਜ਼ਮਾਂ ਨੂੰ ਅਸਲ ਸੇਵਾ ਮਿਆਦ ਦੀ ਬਕਾਇਆ ਤਨਖ਼ਾਹ ਅਤੇ ਹੋਰ ਨਤੀਜੇ ਲਾਭ 6 ਹਫ਼ਤਿਆਂ ’ਚ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ : Breaking: ਕੈਨੇਡਾ ਦੇ ਸਕੂਲ 'ਚ ਮੌਤ ਦਾ ਤਾਂਡਵ! ਅੰਨ੍ਹੇਵਾਹ ਫਾਇਰਿੰਗ 'ਚ 10 ਦੀ ਮੌਤ, 25 ਜ਼ਖ਼ਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News