ਮੰਡੀ ਗੋਬਿੰਦਗੜ੍ਹ ''ਚ ਭਾਜਪਾ ਨੂੰ ਵੱਡਾ ਝਟਕਾ, ਇਕਾਈ ਦੇ ਮੁਖੀ ਨੇ ਛੱਡੀ ਪਾਰਟੀ

02/06/2021 3:53:21 PM

ਫਤਿਹਗੜ੍ਹ ਸਾਹਿਬ : ਪੰਜਾਬ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਮੰਡੀ ਗੋਬਿੰਦਗੜ੍ਹ ਵਿਖੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਮੰਡੀ ਗੋਬਿੰਦਗੜ੍ਹ ਇਕਾਈ ਦੇ ਮੁਖੀ ਪੁਨੀਤ ਗੋਇਲ ਵੱਲੋਂ ਪਾਰਟੀ ਛੱਡੀ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਆਜ਼ਾਦ ਉਮੀਦਵਾਰ ਵੱਜੋਂ ਚੋਣਾਂ ਲੜੀਆਂ ਜਾ ਰਹੀਆਂ ਹਨ। ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਐਮ. ਸੀ. ਦੇ 27 ਵਾਰਡਾਂ ਲਈ 128 ਉਮੀਦਵਾਰ ਚੋਣ ਮੈਦਾਨ 'ਚ ਰਹਿ ਗਏ ਹਨ, ਜਦੋਂ ਕਿ 2 ਕਾਂਗਰਸੀ ਕੌਂਸਲਰ ਪਹਿਲਾਂ ਹੀ ਬਿਨਾ ਮੁਕਾਬਲਾ ਚੁਣੇ ਜਾ ਚੁੱਕੇ ਹਨ।

ਸਰਹਿੰਦ ਦੇ 21 ਵਾਰਡਾਂ ਲਈ 92 ਉਮੀਦਵਾਰ ਚੋਣ ਲੜ ਰਹੇ ਹਨ। ਇੱਥੋਂ ਕਾਂਗਰਸ ਦੇ 2 ਉਮੀਦਵਾਰ ਪਹਿਲਾਂ ਹੀ ਬਿਨਾਂ ਮੁਕਾਬਲਾ ਚੁਣੇ ਜਾ ਚੁੱਕੇ ਹਨ, ਜਦੋਂ ਕਿ ਅਕਾਲੀ ਦਲ ਦੇ 4, ਭਾਜਪਾ ਦੇ 2 ਅਤੇ ਆਮ ਆਦਮੀ ਪਾਰਟੀ ਦੇ 2 ਉਮੀਦਵਾਰ ਚੋਣ ਮੈਦਾਨ 'ਚ ਹਨ। ਇਸੇ ਤਰ੍ਹਾਂ ਬੱਸੀ ਪਠਾਣਾ ਤੋਂ 104 ਉਮੀਦਵਾਰਾਂ ਨੇ ਨਾਮਜ਼ਦਗੀ ਫਾਰਮ ਭਰੇ ਸਨ, ਜਿਨ੍ਹਾਂ 'ਚੋਂ 27 ਉਮੀਦਵਾਰਾਂ ਨੇ ਆਪਣੇ ਕਾਗਜ਼ ਵਾਪਸ ਲੈ ਲਏ ਹਨ। ਹੁਣ ਸਿਰਫ਼ 77 ਉਮੀਦਵਾਰ ਹਨ, ਜਿਨ੍ਹਾਂ ਦੀਆਂ ਚੋਣਾਂ 14 ਫਰਵਰੀ ਨੂੰ ਹੋਣਗੀਆਂ।

Babita

This news is Content Editor Babita