ਮੰਡੀ ਗੋਬਿੰਦਗੜ੍ਹ: ਗੋਦਾਮ 'ਚ ਖੜ੍ਹੇ ਤੇਲ ਵਾਲੇ ਟੈਂਕਰਾਂ ਦੇ ਮਚੇ ਭਾਂਬੜ
Thursday, Jan 02, 2020 - 03:43 PM (IST)
ਫਤਿਹਗੜ੍ਹ ਸਾਹਿਬ (ਵਿਪਨ)—ਮੰਡੀ ਗੋਬਿੰਦਗੜ੍ਹ ਦੇ ਫੋਕਲ ਪੁਆਇੰਟ ਦੇ ਇਕ ਗੋਦਾਮ 'ਚ ਖੜ੍ਹੇ ਤੇਲ ਦੇ ਟੈਂਕਰ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਮੁਤਾਬਕ ਅੱਗ ਲੱਗਣ ਨਾਲ 2 ਵਿਅਕਤੀ ਗੰਭੀਰ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਕੋਈ ਵੀ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ।