ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਸਖਤ, ਚਲਾਇਆ ਪੀਲਾ ਪੰਜਾ

Thursday, Mar 06, 2025 - 09:01 PM (IST)

ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਸਖਤ, ਚਲਾਇਆ ਪੀਲਾ ਪੰਜਾ

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ (ਜਗਦੇਵ ਸਿੰਘ): ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਕਾਫੀ ਸਖਤ ਨਜ਼ਰ ਆ ਰਹੀ ਹੈ, ਜਿੱਥੇ ਪਿਛਲੇ ਦਿਨੀਂ 3 ਮਾਰਚ ਨੂੰ ਨਗਰ ਕੌਂਸਲ ਵਲੋਂ ਸਥਾਨਕ ਲਾਲ ਬੱਤੀ ਚੌਕ ਵਿੱਚ ਪਿਛਲੇ ਲੰਬੇ ਸਮੇਂ ਤੋਂ ਚਲੀ ਆ ਰਹੀ ਮੀਟ ਮੱਛੀ ਮਾਰਕੀਟ 'ਤੇ ਕਰਵਾਈ ਕਰਦੇ ਹੋਏ ਇਸ ਨੂੰ ਹਟਾਇਆ ਗਿਆ ਸੀ ਹੈ, ਉਥੇ ਹੀ ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਸਥਾਨਕ ਅੰਬੇਮਾਜਰਾ ਵਿਖੇ ਲਗੇ ਨਾਜਾਇਜ਼ ਕਬਜ਼ਿਆਂ ਅਤੇ ਨਾਜਾਇਜ਼ ਤੌਰ 'ਤੇ ਚਲ ਰਹੀ ਮੀਟ ਮਾਰਕੀਟ ਤੇ ਪੀਲਾ ਪੰਜਾ ਚਲਾ ਕੇ ਹਟਾਇਆ ਗਿਆ।

ਇਸ ਦੌਰਾਨ ਸਥਾਨਕ ਲੋਕਾਂ ਨੇ ਨਗਰ ਕੌਂਸਲ ਦੀ ਇਸ ਕਰਵਾਈ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਨਾਜਾਇਜ਼ ਕਬਜਿਆਂ ਕਾਰਣ ਰਾਹਗੀਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਤੇ ਉਹ ਸਮੱਸਿਆ ਹੁਣ ਵੱਧਦੀ ਹੀ ਜਾ ਰਹੀ ਸੀ, ਅੱਜ ਨਗਰ ਕੌਂਸਲ ਵਲੋਂ ਕਰਵਾਈ ਕਰਦੇ ਹੋਏ ਇਹਨਾਂ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ ਹੈ। ਉਥੇ ਹੀ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਦਾ ਕਿਹਾ ਕਿ ਇਨ੍ਹਾਂ ਲੋਕਾਂ ਨੇ ਨਾਜਾਇਜ਼ ਕਬਜ਼ਿਆਂ ਕੀਤੇ ਹੋਏ ਸਨ। ਸਭ ਤੋਂ ਵੱਡੀ ਗੱਲ ਕਿ ਇਹ ਸਾਰੇ ਗੰਦਗੀ ਵਿੱਚ ਮੀਟ ਕੱਟ ਕੇ ਵੇਚਦੇ ਸਨ, ਜਿਸ ਕਾਰਨ ਇਥੋਂ ਰਾਹਗੀਰਾਂ ਦਾ ਲੰਘਣਾ ਵੀ ਔਖਾ ਹੋਇਆ ਪਿਆ ਸੀ। ਇਸ ਸਬੰਧੀ ਨਗਰ ਕੌਂਸਲ ਨੂੰ ਕਈ ਸ਼ਿਕਾਇਤਾਂ ਮਿਲ ਰਹੀਆਂ ਸਨ ਜਿਸ ਤੋਂ ਬਾਅਦ ਅੱਜ ਇਹ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿਚ ਨਾਜਾਇਜ ਕਬਜ਼ਾਧਾਰੀਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਸ਼ਹਿਰ 'ਚ ਕਿਸੇ ਵੀ ਤਰ੍ਹਾਂ ਦੇ ਨਾਜਾਇਜ਼ ਕਬਜ਼ਿਆਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News