ਸੰਘਣੀ ਧੁੰਦ ਕਾਰਨ ਮੰਡੀ ਗੋਬਿੰਦਗੜ੍ਹ ਦੇ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ
Sunday, Jan 26, 2020 - 12:43 PM (IST)

ਫਤਿਹਗੜ੍ਹ ਸਾਹਿਬ (ਵਿਪਨ) : ਮੰਡੀ ਗੋਬਿੰਦਗੜ੍ਹ ਦੇ ਨੈਸ਼ਨਲ ਹਾਈਵੇਅ 'ਤੇ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਬੋਲੇਰੋ ਕਾਰ ਦੀ ਟਰਾਲੇ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਤੋਂ ਤੁਰੰਤ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਕਈ ਵਾਹਨ ਆਪਸ 'ਚ ਟਕਰਾ ਗਏ। ਇਸ ਦੌਰਾਨ ਇਕ ਮੋਟਰਾਈਕਲ ਵੀ ਅੱਗ ਦੀ ਲਪੇਟ ਵਿਚ ਆ ਗਿਆ।
ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਾਇਆ ਗਿਆ। ਫਿਲਹਾਲ ਇਸ ਘਟਨਾ ਵਿਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਹੈ। ਉਥੇ ਹੀ ਘਟਨਾ ਸਬੰਧੀ ਸੂਚਨਾ ਮਿਲਦੇ ਹੀ ਏ.ਐਸ.ਆਈ. ਧਰਮਪਾਲ ਸਿੰਘ ਮੌਕੇ 'ਤੇ ਪਹੁੰਚ ਗਏ ਅਤੇ ਸੜਕ 'ਤੇ ਪਏ ਵਾਹਨਾਂ ਨੂੰ ਇਕ ਪਾਸੇ ਕਰਵਾ ਕੇ ਆਵਾਜਾਈ ਬਹਾਲ ਕੀਤੀ।