ਮੰਡੀ ਗੋਬਿੰਦਗੜ੍ਹ 'ਚ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 3 ਔਰਤਾਂ ਤੇ 4 ਮਰਦ ਕੀਤੇ ਗ੍ਰਿਫ਼ਤਾਰ

04/28/2022 6:13:29 PM

ਮੰਡੀ ਗੋਬਿੰਦਗੜ੍ਹ (ਸੁਰੇਸ਼, ਪਰਮਜੀਤ ਕੌਰ)- ਮੰਡੀ ਗੋਬਿੰਦਗੜ੍ਹ ਪੁਲਸ ਨੇ ਪਿੰਡ ਅਜਨਾਲੀ ’ਚ ਚਲਦੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕਰਕੇ 3 ਔਰਤਾਂ ਅਤੇ 4 ਮਰਦਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ. ਐੱਚ. ਓ. ਮੁਹੰਮਦ ਜਮੀਲ ਨੇ ਦੱਸਿਆ ਇਹ ਕਾਰਵਾਈ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ। ਪੁਲਸ ਨੇ ਕਾਰਵਾਈ ਕਰਦੇ ਹੋਏ ਪਿੰਡ ਅਜਨਾਲੀ ਸਥਿਤ ਇਕ ਮਕਾਨ ’ਚ ਛਾਪੇਮਾਰੀ ਕੀਤੀ ਤਾਂ ਘਰ ’ਚ ਤਿੰਨ ਔਰਤਾਂ ਅਤੇ 4 ਵਿਅਕਤੀ ਮੌਜੂਦ ਸਨ, ਜਿਨ੍ਹਾਂ ਨੂੰ ਪੁਲਸ ਨੇ ਕਾਬੂ ਕਰਕੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅੱਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


shivani attri

Content Editor

Related News