ਮੰਡੀ ਗੋਬਿੰਦਗੜ੍ਹ : ਪੰਜਾਬ ਪੁਲਸ ਦੀ ਵੱਡੀ ਕਾਮਯਾਬੀ, 12 ਘੰਟਿਆਂ 'ਚ ਟ੍ਰੇਸ ਕੀਤੀ 26 ਲੱਖ ਦੀ ਲੁੱਟ
Saturday, Jan 20, 2024 - 11:43 AM (IST)

ਮੰਡੀ ਗੋਬਿੰਦਗੜ੍ਹ(ਬਿਪਨ ਭਾਰਦਵਾਜ) - ਮੰਡੀ ਗੋਬਿੰਦਗੜ੍ਹ ਵਿਖੇ ਲੋਹਾ ਵਪਾਰੀ ਦੇ ਗੋਦਾਮ ਵਿਚ ਕਰੀਬ 26 ਲੱਖ ਦੀ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਨੂੰ ਪੁਲਸ ਨੇ ਕੁਝ ਹੀ ਘੰਟਿਆਂ ਵਿਚ ਟ੍ਰੇਸ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫਤਹਿਗੜ੍ਹ ਸਾਹਿਬ ਦੇ ਐੱਸ. ਪੀ. ਰਾਕੇਸ਼ ਯਾਦਵ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਦੇ ਲੋਹਾ ਵਪਾਰੀ ਦੇ ਗੋਦਾਮ ਵਿਚ 19 ਜਨਵਰੀ ਦੀ ਦੁਪਹਿਰ ਲੱਖਾਂ ਰੁਪਏ ਦੀ ਲੁੱਟ ਦੀ ਘਟਨਾ ਹੋਈ ਸੀ।
ਇਹ ਵੀ ਪੜ੍ਹੋ : ED ਦੇ ਚੌਥੇ ਸੰਮਨ 'ਤੇ ਵੀ ਨਹੀਂ ਪੇਸ਼ ਹੋਏ ਕੇਜਰੀਵਾਲ, ਬਿਆਨ ਜਾਰੀ ਕਰਕੇ ਦੱਸੀ ਵਜ੍ਹਾ
ਜਿਸ ਦੀ ਜਾਂਚ ਦੌਰਾਨ ਪੁਲਸ ਵੱਲੋ ਤਿੰਨ ਬੰਦੇ ਰਾਊਂਡ ਅੱਪ ਕੀਤੇ ਸਨ ਜਿਨ੍ਹਾਂ ਨੇ ਪੁੱਛ ਗਿੱਛ ਦੌਰਾਨ ਦੱਸਿਆ ਕਿ ਚੋਰੀ ਕੀਤੇ ਪੈਸੇ ਬਸੀ ਪਠਾਣਾ ਦੀ ਇਕ ਫੈਕਟਰੀ ਵਿੱਚ ਰੱਖੇ ਹੋਏ ਹਨ। ਜਿਸ ਨੂੰ ਬਰਾਮਦ ਕਰਨ ਲਈ ਪੁਲਸ ਗ੍ਰਿਫ਼ਤਾਰ ਕੀਤੇ ਜਸਵੰਤ ਸਿੰਘ ਨੂੰ ਲੈ ਕੇ ਉਸ ਵੱਲੋਂ ਦੱਸੀ ਜਗ੍ਹਾ 'ਤੇ ਪਹੁੰਚੀ ਜਿੱਥੇ ਗੱਡੀ ਵਿੱਚੋਂ ਪੈਸੇ ਕੱਢਣ ਸਮੇਂ ਗੱਡੀ ਵਿਚ ਪਏ ਰਿਵਾਲਵਰ ਨਾਲ ਜਸਵੰਤ ਨੇ ਪੁਲਸ 'ਤੇ ਫਾਇਰ ਕਰਨ ਦੀ ਕੋਸ਼ਿਸ਼ ਕੀਤੀ । ਪੁਲਸ ਨੇ ਵੀ ਜਵਾਬੀ ਕਾਰਵਾਈ ਵਿਚ ਗੋਲੀ ਚਲਾਈ ਜਿਸ ਦੌਰਾਨ ਜਸਵੰਤ ਸਿੰਘ ਦੀ ਲੱਤ 'ਚ ਗੋਲੀ ਲੱਗ ਗਈ। ਜਖ਼ਮੀ ਹਾਲਤ ਵਿਚ ਜਸਵੰਤ ਸਿੰਘ ਨੂੰ ਸਿਵਲ ਹਸਪਤਾਲ ਬਸੀ ਬਠਾਣਾ ਦਾਖ਼ਲ ਕਰਵਾਇਆ ਗਿਆ ਜਿੱਥੇ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਹੈ
ਇਹ ਵੀ ਪੜ੍ਹੋ : ਵਿਦਿਆਰਥੀਆਂ ਨੂੰ ਤਣਾਅ ਤੋਂ ਬਚਾਉਣ ਲਈ ਸਿੱਖਿਆ ਮੰਤਰਾਲੇ ਨੇ ਕੋਚਿੰਗ ਸੰਸਥਾਵਾਂ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8