ਮੰਡੀ ਕਲਾਂ ਦੇ ਨੌਜਵਾਨ ਦੀ ਦਿੱਲੀ ਮੋਰਚੇ ਤੋਂ ਵਾਪਸੀ ਸਮੇਂ ਦਿਲ ਦਾ ਦੌਰਾ ਪੈਣ ਨਾਲ ਮੌਤ

Wednesday, Jan 06, 2021 - 12:17 PM (IST)

ਮੰਡੀ ਕਲਾਂ ਦੇ ਨੌਜਵਾਨ ਦੀ ਦਿੱਲੀ ਮੋਰਚੇ ਤੋਂ ਵਾਪਸੀ ਸਮੇਂ ਦਿਲ ਦਾ ਦੌਰਾ ਪੈਣ ਨਾਲ ਮੌਤ

ਬਾਲਿਆਂਵਾਲੀ (ਸ਼ੇਖਰ): ਜ਼ਿਲ੍ਹਾ ਬਠਿੰਡਾ ਦੇ ਪਿੰਡ ਮੰਡੀ ਕਲਾਂ ਦੇ ਇਕ ਨੌਜਵਾਨ ਦੀ ਦਿੱਲੀ ਮੋਰਚੇ ’ਚੋਂ ਵਾਪਸ ਮੁੜਦੇ ਹੋਏ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ।ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ (24) ਪੁੱਤਰ ਗੁਰਦੀਪ ਸਿੰਘ ਆਪਣੇ ਮਾਂ ਬਾਪ ਦਾ ਇਕਲੌਤਾ ਪੁੱਤਰ ਸੀ ਅਤੇ ਹਾਲੇ ਕੁਆਰਾ ਸੀ। ਪਿਛਲੇ 9-10 ਦਿਨਾਂ ਤੋਂ ਮਨਪ੍ਰੀਤ ਸਿੰਘ ਦਿੱਲੀ ਕਿਸਾਨ ਅੰਦੋਲਨ ’ਚ  ਟਰੈਕਟਰ ਟਰਾਲੀ ’ਤੇ ਗਿਆ ਹੋਇਆ ਸੀ।

ਇਹ ਵੀ ਪੜ੍ਹੋ: ਸੰਗਰੂਰ ’ਚ ਵੱਡੀ ਘਟਨਾ, ਭੇਤਭਰੇ ਹਲਾਤਾਂ ’ਚ 2 ਬੱਚਿਆਂ ਸਣੇ ਮਾਂ ਦੀ ਮਿਲੀ ਲਾਸ਼

PunjabKesari

ਬੀਤੀ ਰਾਤ ਉਹ ਆਪਣੇ ਕੁਝ ਸਾਥੀਆਂ ਨਾਲ ਵਾਪਸ ਆਪਣੇ ਪਿੰਡ ਮੰਡੀ ਕਲਾਂ ਨੂੰ ਆ ਰਿਹਾ ਸੀ ਤਾਂ ਮੌੜ ਮੰਡੀ ਨੇੜੇ ਉਸ ਨੂੰ ਅਚਾਨਕ ਹਾਰਟ ਅਟੈਕ ਆ ਗਿਆ।ਜਿਸ ਕਾਰਨ ਉਸ ਦੀ ਮੌਤ ਹੋ ਗਈ।ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਇਕਾਈ ਪ੍ਰਧਾਨ ਸੁਰਜੀਤ ਸਿੰਘ ਰੋਮਾਣਾ, ਮੀਤ ਪ੍ਰਧਾਨ ਬਲਜਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਉਕਤ ਨੌਜਵਾਨ ਸੰਘਰਸ਼ ਦੌਰਾਨ ਸ਼ਹੀਦ ਹੋਇਆ ਹੈ। ਇਸ ਲਈ ਸਰਕਾਰ ਮਿ੍ਰਤਕ ਨੌਜਵਾਨ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇ ਅਤੇ ਪਰਿਵਾਰ ਸਿਰ ਚੜਿ੍ਹਆ ਸਾਰਾ ਕਰਜ਼ਾ ਮੁਆਫ ਕਰ ਕੇ ਵੱਧ ਤੋਂ ਵੱਧ ਆਰਥਿਕ ਸਹਾਇਤਾ ਕਰੇ।  ਇਸ ਸਬੰਧੀ ਥਾਣਾ ਬਾਲਿਆਂਵਾਲੀ ਦੇ ਮੁਖੀ ਜਸਵੀਰ ਸਿੰਘ ਨੇ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ 174 ਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਚਾਈਨਾ ਡੋਰ ਨੇ ਤੋੜੀ 8 ਸਾਲਾ ਬੱਚੇ ਦੀ ਜ਼ਿੰਦਗੀ ਦੀ ਡੋਰ, ਹੋਈ ਦਰਦਨਾਕ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Shyna

Content Editor

Related News