ਸੂਬੇ ਭਰ ''ਚ 232 ਤੋਂ ਛੁੱਟ ਬਾਕੀ ਮੰਡੀਆਂ 13 ਮਈ ਨੂੰ ਸ਼ਾਮ 5 ਵਜੇ ਤੋਂ ਹੋਣਗੀਆਂ ਬੰਦ : ਕਟਾਰੂਚੱਕ

Friday, May 13, 2022 - 02:02 AM (IST)

ਸੂਬੇ ਭਰ ''ਚ 232 ਤੋਂ ਛੁੱਟ ਬਾਕੀ ਮੰਡੀਆਂ 13 ਮਈ ਨੂੰ ਸ਼ਾਮ 5 ਵਜੇ ਤੋਂ ਹੋਣਗੀਆਂ ਬੰਦ : ਕਟਾਰੂਚੱਕ

ਚੰਡੀਗੜ੍ਹ (ਬਿਊਰੋ) : ਕਣਕ ਦੀ ਖਰੀਦ ਪ੍ਰਕਿਰਿਆ ਦੇ ਮੁਕੰਮਲ ਹੋਣ ਤੋਂ ਬਾਅਦ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ 13 ਮਈ ਨੂੰ ਸ਼ਾਮ 5 ਵਜੇ ਤੋਂ ਸੂਬੇ ਭਰ 'ਚ 232 ਨੂੰ ਛੱਡ ਕੇ ਬਾਕੀ ਸਾਰੀਆਂ ਮੰਡੀਆਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਾਂਝੀ ਕੀਤੀ।

ਇਹ ਵੀ ਪੜ੍ਹੋ : ਰਿਹਾਇਸ਼ੀ ਇਲਾਕੇ 'ਚ 3 ਮੰਜ਼ਿਲਾ ਬਿਲਡਿੰਗ ਡਿੱਗਣ ਨਾਲ ਮਚੀ ਹਫੜਾ-ਦਫੜੀ, ਮਲਬੇ ਹੇਠਾਂ ਦੱਬੇ ਕਈ ਵਾਹਨ (ਵੀਡੀਓ)

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਉਪਰੋਕਤ 232 ਮੰਡੀਆਂ 'ਚੋਂ ਬਠਿੰਡਾ 'ਚ 18, ਮੋਗਾ 'ਚ 8, ਫਾਜ਼ਿਲਕਾ ਦੀਆਂ 3, ਮਾਨਸਾ ਦੀਆਂ 6, ਫਿਰੋਜ਼ਪੁਰ ਦੀਆਂ 9, ਪਟਿਆਲਾ 'ਚ 9, ਸੰਗਰੂਰ ’ਚ 10, ਬਰਨਾਲਾ 'ਚ 13, ਲੁਧਿਆਣਾ ਪੱਛਮੀ ਅਤੇ ਪੂਰਬੀ 'ਚ 15, ਫਰੀਦਕੋਟ ‘ਚ 4, ਗੁਰਦਾਸਪੁਰ 'ਚ 11, ਜਲੰਧਰ ‘ਚ 14, ਸ੍ਰੀ ਮੁਕਤਸਰ ਸਾਹਿਬ ‘ਚ 5, ਫਤਿਹਗੜ੍ਹ ਸਾਹਿਬ ਦੀਆਂ 5, ਕਪੂਰਥਲਾ ‘ਚ 8, ਮਾਲੇਰਕੋਟਲਾ ‘ਚ 4, ਐੱਸ.ਏ.ਐੱਸ. ਨਗਰ ਦੀਆਂ 5, ਰੋਪੜ 'ਚ 5, ਤਰਨਤਾਰਨ 'ਚ 21, ਹੁਸ਼ਿਆਰਪੁਰ 'ਚ 6, ਅੰਮ੍ਰਿਤਸਰ 'ਚ 45, ਪਠਾਨਕੋਟ 'ਚ 5 ਤੇ ਐੱਸ.ਬੀ.ਐੱਸ. ਨਗਰ 'ਚ 3 ਮੰਡੀਆਂ ਸ਼ਾਮਲ ਹਨ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ: ਬੜਗਾਓਂ 'ਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਨੂੰ ਮਾਰੀ ਗੋਲੀ

ਮੰਤਰੀ ਨੇ ਸੂਬੇ 'ਚ ਕਣਕ ਦੀ ਖਰੀਦ ਸਬੰਧੀ ਮਹੀਨਾ ਭਰ ਚੱਲੀ ਕਵਾਇਦ ਵਿੱਚ ਸ਼ਾਮਲ ਕਿਸਾਨਾਂ, ਆੜ੍ਹਤੀਆਂ, ਮੰਡੀ ਕਾਮਿਆਂ, ਟਰਾਂਸਪੋਰਟਰਾਂ ਅਤੇ ਸਰਕਾਰੀ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਖਰੀਦ ਦੀ ਰਫਤਾਰ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ ਬਕਾਏ ਸਮੇਂ ਸਿਰ ਪਾਉਣ ‘ਤੇ ਤਸੱਲੀ ਪ੍ਰਗਟਾਈ।

ਇਹ ਵੀ ਪੜ੍ਹੋ : ਚੰਡੀਗੜ੍ਹ : ਫਰਜ਼ੀ ਛਾਪੇਮਾਰੀ ਦੇ ਦੋਸ਼ 'ਚ CBI ਦੇ 4 ਅਧਿਕਾਰੀ ਗ੍ਰਿਫ਼ਤਾਰ, ਬਰਖਾਸਤ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News