ਸੂਬੇ ਦੀਆਂ ਮੰਡੀਆਂ ਵਿਚ ਹੁਣ ਤੱਕ ਝੋਨੇ ਦੇ ਕੁੱਲ ਟੀਚੇ 'ਚੋਂ 44.33 ਫੀਸਦੀ ਫ਼ਸਲ ਦੀ ਆਮਦ ਹੋਈ: ਆਸ਼ੂ

Thursday, Oct 22, 2020 - 05:26 PM (IST)

ਸੂਬੇ ਦੀਆਂ ਮੰਡੀਆਂ ਵਿਚ ਹੁਣ ਤੱਕ ਝੋਨੇ ਦੇ ਕੁੱਲ ਟੀਚੇ 'ਚੋਂ 44.33 ਫੀਸਦੀ ਫ਼ਸਲ ਦੀ ਆਮਦ ਹੋਈ: ਆਸ਼ੂ

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਕੋਵਿਡ -19 ਦੇ ਦਰਮਿਆਨ ਚੱਲ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇਐਮਐਸ) ਦੌਰਾਨ ਸੂਬੇ ਵਿੱਚ ਹੁਣ ਤੱਕ ਝੋਨੇ ਦੇ ਕੁੱਲ ਕੁਲ ਖਰੀਦ ਟੀਚੇ ਵਿੱਚੋਂ 44.33 ਫੀਸਦੀ ਫ਼ਸਲ ਦੀ ਆਮਦ ਹੋ ਚੁੱਕੀ ਹੈ। ਉਕਤ ਪ੍ਰਗਟਾਵਾ ਅੱਜ ਇਥੇ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਆਸ਼ੂ ਨੇ ਦੱਸਿਆ ਕਿ ਹੁਣ ਤੱਕ 76.35 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿਚੋਂ 75.35 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਉਨਾਂ ਕਿਹਾ ਕਿ  ਮੰਡੀਆਂ ਵਿਚ ਪੜਾਅਵਾਰ ਢੰਗ ਨਾਲ ਝੋਨਾ ਲੈ ਕੇ ਆਉਣ ਦੀ ਪ੍ਰੀਕ੍ਰਿਆ ਤਸੱਲੀਬਖ਼ਸ਼ ਤਰੀਕੇ ਨਾਲ ਚੱਲ ਰਹੀ ਹੈ।

ਖੁਰਾਕ ਮੰਤਰੀ ਨੇ ਦੱਸਿਆ ਕਿ ਮਿਤੀ 21 ਅਕਤੂਬਰ 2020 ਨੂੰ ਸੂਬੇ ਦੀਆਂ ਮੰਡੀਆਂ ਵਿੱਚ 6 ਲੱਖ 56 ਹਜ਼ਾਰ 186 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਜਿਸ ਵਿਚੋਂ 6 ਲੱਖ 40 ਹਜ਼ਾਰ 102 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਇਸ ਤੋਂ ਇਲਾਵਾ 6 ਲੱਖ 13 ਹਜ਼ਾਰ 989 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਗਈ ਅਤੇ ਹੁਣ ਤੱਕ 60 ਲੱਖ 74 ਹਜ਼ਾਰ 290 ਮੀਟ੍ਰਿਕ ਟਨ ਝੋਨੇ ਦੀ ਕੁਲ ਚੁਕਾਈ ਕੀਤੀ ਜਾ ਚੁੱਕੀ ਹੈ।ਸ੍ਰੀ ਆਸ਼ੂ ਨੇ ਦੱਸਿਆ ਕਿ ਕਿ ਹੁਣ ਤੱਕ  ਝੋਨੇ ਦੀ ਖਰੀਦ ਸਬੰਧੀ 9921 ਕਰੋੜ ਰੁਪਏ  ਜਾਰੀ ਕਰ ਦਿੱਤੇ ਗਏ ਹਨ ।

ਸ੍ਰੀ ਆਸ਼ੂ ਨੇ ਅਖੀਰ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦੇ ਜਾਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਨਿਰਵਿਘਨ, ਮੁਸ਼ਕਿਲ ਰਹਿਤ ਅਤੇ ਸੁਰੱਖਿਅਤ ਖਰੀਦ ਨੂੰ ਪੰਜਾਬ ਸਰਕਾਰ ਵੱਲੋਂ ਯਕੀਨੀ ਬਣਾਇਆ ਗਿਆ ਹੈ।


author

Shyna

Content Editor

Related News