ਕਿਉਂ ਕਿਹਾ ਜਾਂਦੈ ਅੰਬ ਨੂੰ ਫਲਾਂ ਦਾ ਰਾਜਾ ? Pinkoo TV ਦੀ ਇਸ ਵੀਡੀਓ ਰਾਹੀਂ ਬੱਚਿਆਂ ਦਾ ਕਰੋ ਮਨੋਰੰਜਨ

Sunday, Apr 05, 2026 - 11:25 AM (IST)

ਕਿਉਂ ਕਿਹਾ ਜਾਂਦੈ ਅੰਬ ਨੂੰ ਫਲਾਂ ਦਾ ਰਾਜਾ ? Pinkoo TV ਦੀ ਇਸ ਵੀਡੀਓ ਰਾਹੀਂ ਬੱਚਿਆਂ ਦਾ ਕਰੋ ਮਨੋਰੰਜਨ

ਜਲੰਧਰ (ਵੈੱਬ ਡੈਸਕ)- ਗਰਮੀਆਂ ਦਾ ਸੀਜ਼ਨ ਸ਼ੁਰੂ ਹੁੰਦੇ ਹੀ ਫਲਾਂ ਦਾ ਰਾਜਾ ਕਹਾਉਣ ਵਾਲਾ ਅੰਬਾਂ ਦਾ ਸੀਜ਼ਨ ਵੀ ਸ਼ੁਰੂ ਹੋ ਜਾਂਦਾ ਹੈ। ਗਰਮੀਆਂ ਦੇ ਸੀਜ਼ਨ ਦੌਰਾਨ ਲੋਕ ਅੰਬ ਖਾਣੇ ਖ਼ੂਬ ਪਸੰਦ ਕਰਦੇ ਹਨ। ਉਥੇ ਹੀ 'Pinkoo TV' ਵੱਲੋਂ ਬੱਚਿਆਂ ਦੇ ਮਨੋਰੰਜਨ ਅਤੇ ਸਿੱਖਿਆ ਲਈ ਇਕ ਨਵੀਂ ਵੀਡੀਓ ਗੀਤ 'ਅੰਬ ਖਾਓ' ਜਾਰੀ ਕੀਤਾ ਗਿਆ ਹੈ। ਇਸ ਵੀਡੀਓ ਵਿੱਚ ਅੰਬਾਂ ਦੀਆਂ ਵੱਖ-ਵੱਖ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦੇ ਸੁਆਦਾਂ ਬਾਰੇ ਬਹੁਤ ਹੀ ਰੋਚਕ ਤਰੀਕੇ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਇਸ ਗੀਤ ਰਾਹੀਂ ਬੱਚਿਆਂ ਨੂੰ ਦੱਸਿਆ ਗਿਆ ਹੈ ਕਿ ਅੰਬ ਹਰੇ ਅਤੇ ਪੀਲੇ ਰੰਗ ਦੇ ਹੁੰਦੇ ਹਨ, ਜਿੱਥੇ ਪੀਲੇ ਅੰਬ ਬਹੁਤ ਮਿੱਠੇ ਹੁੰਦੇ ਹਨ, ਉੱਥੇ ਹੀ ਹਰੇ ਅੰਬ ਖੱਟੇ ਹੁੰਦੇ ਹਨ, ਜਿਨ੍ਹਾਂ ਦਾ ਅਚਾਰ ਬਣਾ ਕੇ ਬੜੇ ਚਟਕਾਰਿਆਂ ਨਾਲ ਖਾਧਾ ਜਾਂਦਾ ਹੈ। ਵੀਡੀਓ 'ਚ ਅੰਬ ਨੂੰ 'ਫਲਾਂ ਦਾ ਰਾਜਾ' ਵਜੋਂ ਪੇਸ਼ ਕੀਤਾ ਗਿਆ ਹੈ ਅਤੇ ਇਹ ਦੱਸਿਆ ਗਿਆ ਹੈ ਕਿ ਅੰਬਾਂ ਦੀ ਵਰਤੋਂ ਆਈਸਕ੍ਰੀਮ, ਜੈਮ ਅਤੇ ਮਿੱਠੀਆਂ ਗੋਲ਼ੀਆਂ ਬਣਾਉਣ ਲਈ ਵੀ ਕੀਤੀ ਜਾਂਦੀ ਹੈ। ਜਾਰੀ ਕੀਤੀ ਗਈ ਵੀਡੀਓ ਵਿਚ ਬੱਚੇ ਅੰਬਾਂ ਨੂੰ ਖਾ ਕੇ ਖ਼ੂਬ ਆਨੰਦ ਮਾਨਦੇ ਹਨ। 

PunjabKesari

ਇਹ ਵੀ ਪੜ੍ਹੋ: ਖਾੜੀ ਦੀ ਜੰਗ ਅਗਲੇ 45 ਦਿਨਾਂ ਤੱਕ ਹੋਰ ਹੋਵੇਗੀ ਤੇਜ਼, ਭਾਰੀ ਤਬਾਹੀ ਦੇ ਸੰਕੇਤ, 10 ਨਵੰਬਰ ਤੋਂ 10 ਮਾਰਚ 2027 ਤੱਕ...

ਜ਼ਿਕਰਯੋਗ ਹੈ ਕਿ 'ਪਿੰਕੂ-ਟੀ. ਵੀ' ਇਕ ਪੰਜਾਬੀ-ਭਾਸ਼ਾ ਵਾਲਾ ਬੱਚਿਆਂ ਲਈ ਸਮਰਪਿਤ ਪਹਿਲਾ 3-ਡੀ ਐਨੀਮੇਸ਼ਨ ਯੂ-ਟਿਊਬ ਚੈਨਲ ਹੈ, ਜੋਕਿ ਰੰਗ-ਬਿਰੰਗੇ ਐਨੀਮੇਟਿਡ ਵੀਡੀਓਜ਼, ਦਿਲਚਸਪ ਕਹਾਣੀਆਂ, ਰਾਈਮਸ ਅਤੇ ਨੈਤਿਕ ਸਿੱਖਿਆ ਵਾਲੀ ਸਮੱਗਰੀਆਂ ਰਾਹੀਂ ਬੱਚਿਆਂ ਨੂੰ ਮਨੋਰੰਜਨ ਅਤੇ ਸਿੱਖਿਆ ਦੋਹਾਂ ਦਾ ਪ੍ਰਦਾਨ ਕਰਦਾ ਹੈ। ਇਸ ਦੀਆਂ ਵੀਡੀਓਜ਼ 'ਚ ਅਕਸਰ ਪੰਜਾਬੀ ਲੋਕ-ਕਹਾਣੀਆਂ, ਨੈਤਿਕ ਪਾਠ ਅਤੇ ਦਿਲਚਸਪ ਗੱਲਾਂ ਵੇਖਣ ਨੂੰ ਮਿਲਦੀਆਂ ਹਨ, ਜੋ ਬੱਚਿਆਂ ਦੀ ਸੋਚ ਨੂੰ ਉਤਸ਼ਾਹਤ ਕਰਦੀਆਂ ਹਨ।

PunjabKesari

ਚੈਨਲ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਾਂ-ਬੋਲੀ ਪੰਜਾਬੀ ਨਾਲ ਜੋੜਨਾ, ਉਨ੍ਹਾਂ ਨੂੰ ਚੰਗੀਆਂ ਆਦਤਾਂ ਅਤੇ ਨੈਤਿਕ ਮੁੱਲਾਂ ਦੀ ਸਿੱਖਿਆ ਦੇਣਾ ਅਤੇ ਉਨ੍ਹਾਂ ਦੀ ਕਲਪਨਾ-ਸ਼ਕਤੀ ਨੂੰ ਵਧਾ ਦੇਣਾ ਸ਼ਾਮਲ ਹੈ। ਇਸ ਦੀ ਸਮੱਗਰੀ ਵੇਖ ਕੇ ਬੱਚੇ, ਦੋਸਤੀ, ਸੱਚਾਈ, ਸਹਿਯੋਗ ਵਰਗੇ ਗੁਣਾਂ ਨੂੰ ਅਪਣਾ ਸਕਦੇ ਹਨ ਅਤੇ ਚੰਗੀ ਸੋਚ ਵਾਲੀਆਂ ਕਈ ਤਰ੍ਹਾਂ ਦੀਆਂ ਨਵੀਆਂ ਗੱਲਾਂ ਨੂੰ ਸਿੱਖ ਸਕਦੇ ਹਨ।  ਮਾਪਿਆਂ ਵੱਲੋਂ ਵੀ ਅਜਿਹੇ ਚੈਨਲਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਕਿਉਂਕਿ ਇਹ ਬੱਚਿਆਂ ਨੂੰ ਸੁਰੱਖਿਅਤ ਅਤੇ ਸਕਾਰਾਤਮਕ ਸਮੱਗਰੀ ਪ੍ਰਦਾਨ ਕਰਦੇ ਹਨ। ਪਿੰਕੂ ਟੀ. ਵੀ. ਆਉਣ ਵਾਲੇ ਸਮੇਂ ਵਿੱਚ ਬੱਚਿਆਂ ਦੇ ਡਿਜੀਟਲ ਸਿੱਖਿਆ ਦੇ ਖੇਤਰ ਵਿੱਚ ਹੋਰ ਵੀ ਨਵੇਂ ਪ੍ਰਯੋਗ ਕਰਨ ਦੀ ਤਿਆਰੀ ਵਿੱਚ ਹੈ।

PunjabKesari

PunjabKesari

PunjabKesari

ਇਹ ਵੀ ਪੜ੍ਹੋ: ਹਿਮਾਚਲ ਐਂਟਰੀ ਟੈਕਸ ਦੇ ਵਿਰੁੱਧ ਲੋਕਾਂ ਨੇ ਜਾਮ ਕਰ 'ਤਾ ਸ੍ਰੀ ਕੀਰਤਪੁਰ ਸਾਹਿਬ-ਮਨਾਲੀ ਨੈਸ਼ਨਲ ਹਾਈਵੇਅ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News