ਸੁਖਬੀਰ ਬਾਦਲ ਨੇ ਜਾਰੀ ਕੀਤਾ ਅਕਾਲੀ ਦਲ ਦਾ ਚੋਣ ਮੈਨੀਫੈਸਟੋ

Tuesday, Jan 24, 2017 - 05:16 PM (IST)

ਸੁਖਬੀਰ ਬਾਦਲ ਨੇ ਜਾਰੀ ਕੀਤਾ ਅਕਾਲੀ ਦਲ ਦਾ ਚੋਣ ਮੈਨੀਫੈਸਟੋ

ਲੁਧਿਆਣਾ : ਉਪ ਮੁਖ ਮੰਤਰੀ ਸੁਖਬੀਰ ਬਾਦਲ ਵਲੋਂ ਮੰਗਲਵਾਰ ਨੂੰ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਕਰਕੇ 4 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦਾ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਚੋਣ ਮੈਨੀਫੈਸਟੋ ਵਿਚ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ ਅਤੇ ਪੰਜਾਬ ਦਾ ਵਿਕਾਸ ਹੀ ਗਠਜੋੜ ਸਰਕਾਰ ਦਾ ਮੁੱਖ ਟੀਚਾ ਹੈ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਇਸ ਮੈਨੀਫੈਸਟੋ ਵਿਚ ਵਪਾਰੀਆਂ, ਬਜ਼ੁਰਗਾਂ ਅਤੇ ਸ਼ਗਨ ਸਕੀਮ ਸਮੇਤ ਪੰਜਾਬ ਦੇ ਲੋਕਾਂ ਨੂੰ ਦੋਬਾਰਾ ਸਰਕਾਰ ਆਉਣ ''ਤੇ ਅਨੇਕਾਂ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਗਿਆ ਹੈ। ਇਸ ਦੌਰਾਨ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਮੌਜੂਦ ਸਨ।

ਇਸ ਤਰ੍ਹਾਂ ਹੈ ਅਕਾਲੀ ਦਲ ਦਾ ਚੋਣ ਮੈਨੀਫੈਸਟੋ
► 12ਵੀਂ ਦੇ 10 ਟੌਪਰਸ ਨੂੰ ਵਿਦੇਸ਼ਾਂ ''ਚ ਸਿੱਖਿਆ ਲਈ ਪੂਰੀ ਸਹਾਇਤਾ
► ਸ਼ਗਨ ਸਕੀਮ ਤਹਿਤ ਦਿੱਤੀ ਜਾਣ ਵਾਲੀ ਰਾਸ਼ੀ 15 ਹਜ਼ਾਰ ਤੋਂ ਵਧਾ ਕੇ 51 ਹਜ਼ਾਰ
► ਨੀਲੇ ਕਾਰਡ ਧਾਰਕਾਂ, ਛੋਟੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਨੂੰ ਮੁਫਤ ਗੈਸ ਕੁਨੈਕਸ਼ਨ
► ਹਰ ਪਿੰਡ ਵਿਚ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣਗੇ
► ਰਾਜਪੁਰਾ ''ਚ 2500 ਏਕੜ ''ਚ ਇੰਡਸਟਰੀਅਲ ਪਾਰਕ ਬਣਾਇਆ ਜਾਵੇਗਾ
► ਨਿਊ ਚੰਡੀਗੜ੍ਹ ਨੂੰ ਮੈਡੀਕਲ ਟੂਰਿਜ਼ਮ ਹੱਬ ਬਣਾਇਆ ਜਾਵੇਗਾ
► ਅੰਮ੍ਰਿਤਸਰ ਨੂੰ ਵਿਰਾਸਤੀ ਦਿੱਖ ਦੇਣ ਲਈ ਸ਼ਹਿਰ ਦੀ ਚਾਰਦੀਵਾਰੀ ਕੀਤੀ ਜਾਵੇਗੀ
► ਸ਼ਹਿਰਾਂ ਵਾਂਗ ਪਿੰਡਾਂ ਵਿਚ ਆਧੁਨਿਕ ਵਿਵਸਥਾ ਸਥਾਪਿਤ ਕੀਤੀ ਜਾਵੇਗੀ।


author

Gurminder Singh

Content Editor

Related News