ਮੋਗਾ ਦੇ ਪਿੰਡ ਮਾਛੀਕੇ ਦੇ ਨੌਜਵਾਨ ਦਾ ਮਨੀਲਾ ’ਚ ਗੋਲ਼ੀਆਂ ਮਾਰ ਕੇ ਕਤਲ, ਮੋਗਾ ਦਾ ਹੀ ਹੈ ਕਾਤਲ

07/09/2023 6:46:25 PM

ਨਿਹਾਲ ਸਿੰਘ ਵਾਲਾ (ਰਣਜੀਤ ਬਾਵਾ) : ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਮਾਛੀਕੇ ਦੇ ਨੌਜਵਾਨ ਦਾ ਮਨੀਲਾ ਵਿਖੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਹਰਜਿੰਦਰ ਸਿੰਘ ਵਾਸੀ ਮਾਛੀਕੇ ਨੇ ਦੱਸਿਆ ਕਿ ਉਸਦਾ 31 ਸਾਲਾ ਸਪੁੱਤਰ ਮਨਜੋਤ ਸਿੰਘ ਜੋ ਕਿ 5 ਸਾਲ ਪਹਿਲਾਂ ਰੁਜ਼ਗਾਰ ਲਈ ਮਨੀਲਾ ਗਿਆ ਸੀ ਕਿ ਰਾਤ 8.30 ਵਜੇ ਦੇ ਕਰੀਬ ਕਾਤਲ ਮਨਜੋਤ ਸਿੰਘ ਦੀ ਰਿਹਾਇਸ਼ ’ਚ ਦਾਖਲ ਹੋਇਆ ਅਤੇ ਉਸ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। 

ਇਹ ਵੀ ਪੜ੍ਹੋ : ਭਾਰੀ ਮੀਂਹ ਕਾਰਨ ਭਲਕੇ ਸਕੂਲਾਂ ਵਿਚ ਛੁੱਟੀ ਦਾ ਐਲਾਨ

ਹਰਜਿੰਦਰ ਸਿੰਘ ਨੇ ਦੱਸਿਆ ਕਿ ਕਾਤਲ ਮੋਗੇ ਜ਼ਿਲੇ ਦੇ ਕਸਬਾ ਅਜੀਤਵਾਲ ਨਾਲ ਸਬੰਧਤ ਦੱਸਿਆ ਜਾਂਦਾ ਹੈ ਜਿਸ ਖਿਲਾਫ਼ ਮਨੀਲਾ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਉਸਨੇ ਦੱਸਿਆ ਕਿ ਮਨਜੋਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਉੱਥੇ ਸਥਿਤ ਪੰਜਾਬੀਆਂ ਵੱਲੋਂ ਯਤਨ ਕੀਤੇ ਜਾ ਰਹੇ ਹਨ। ਮੌਤ ਦੀ ਖਬਰ ਸੁਣਦਿਆਂ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ : ਪ‌ਟਿਆਲਾ ’ਚ ਹੜ੍ਹ ਦਾ ਖ਼ਤਰਾ : ਇਨ੍ਹਾਂ ਇਲਾਕਿਆਂ ਨੂੰ ਖਾਲ੍ਹੀ ਕਰਵਾਉਣ ਦੇ ਹੁਕਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


Gurminder Singh

Content Editor

Related News