ਵਿਦੇਸ਼ੀ ਧਰਤੀ ਨੇ ਨਿਗਲ਼ ਲਿਆ ਇਕ ਹੋਰ ਮਾਂ ਦਾ ਪੁੱਤ ! ਦਿਨ-ਦਿਹਾੜੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
Thursday, Feb 12, 2026 - 10:11 AM (IST)
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਅਕਸਰ ਦੁਨੀਆ ਭਰ ਤੋਂ ਨੌਜਵਾਨ ਆਪਣੇ ਪਰਿਵਾਰ ਲਈ ਚੰਗੀ ਜ਼ਿੰਦਗੀ ਤੇ ਬਿਹਤਰ ਭਵਿੱਖ ਲਈ ਵਿਦੇਸ਼ਾਂ ਵੱਲ ਦਾ ਰੁਖ ਕਰਦੇ ਹਨ, ਤਾਂ ਜੋ ਉਨ੍ਹਾਂ ਨੂੰ ਖ਼ੁਦ ਚਾਹੇ ਚੰਗਾ-ਮਾੜਾ ਸਮਾਂ ਲੰਘਾਉਣਾ ਪੈ ਜਾਏ, ਪਰ ਉਨ੍ਹਾਂ ਦੇ ਪਰਿਵਾਰ 'ਤੇ ਔਖਾ ਸਮਾਂ ਨਾ ਆਏ। ਇਸੇ ਦੌਰਾਨ ਵਿਦੇਸ਼ ਗਏ ਪੰਜਾਬੀ ਗੱਭਰੂਆਂ ਦੀਆਂ ਮੌਤਾਂ ਦਾ ਸਿਲਸਿਲਾ ਵੀ ਰੁਕਣ ਦਾ ਨਾਂ ਨਹੀਂ ਲੈ ਰਿਹਾ।
ਤਾਜ਼ਾ ਮਾਮਲਾ ਬਰਨਾਲਾ ਸ਼ਹਿਰ ਦੇ ਸੰਧੂ ਪੱਤੀ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ 33 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਦਾ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ’ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਮਨੀਲਾ ਦੇ ਇਕ ਇਲਾਕੇ ’ਚ ਆਪਣਾ ਕੰਮਕਾਰ ਕਰ ਰਿਹਾ ਸੀ ਕਿ ਦਿਨ-ਦਿਹਾੜੇ ਅਣਪਛਾਤੇ ਹਮਲਾਵਰਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਮਨਪ੍ਰੀਤ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- Takeoff ਕਰਦਿਆਂ ਹੀ ਹੋ ਗਿਆ Crash ! ਸਮੁੰਦਰ ਕੰਢੇ ਜਾ ਡਿੱਗਾ ਸਵਾਰੀਆਂ ਨਾਲ ਭਰਿਆ ਜਹਾਜ਼
ਸਥਾਨਕ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਕਤਲ ਦੇ ਕਾਰਨਾਂ ਦਾ ਸਪੱਸ਼ਟ ਪਤਾ ਨਹੀਂ ਲੱਗ ਸਕਿਆ ਹੈ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਭਾਵੁਕ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਜਲਦੀ ਤੋਂ ਜਲਦੀ ਭਾਰਤ ਲਿਆਂਦੀ ਜਾਵੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
