ਮਨੀਲਾ : ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤ 'ਚ ਮੌਤ
Thursday, Jan 10, 2019 - 05:12 PM (IST)

ਬਾਘਾਪੁਰਾਣਾ (ਵਿਪਨ) - ਮਨੀਲਾ 'ਚ ਰਹਿ ਰਹੇ ਇਕ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ ਪੁੱਤਰ ਗੁਰਦੇਵ ਸਿੰਘ ਵਜੋਂ ਹੋਈ ਹੈ, ਜਿਸ ਦੀ ਮੌਤ ਦੀ ਖਬਰ ਮਿਲਣ 'ਤੇ ਪੂਰੇ ਪਰਿਵਾਰ 'ਚ ਸੋਗ ਦੀ ਲਹਿਰ ਪੈਦਾ ਹੋ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪਿਛਲੇ 14-15 ਸਾਲਾ ਤੋਂ ਮਨੀਲਾ 'ਚ ਰਹਿ ਰਿਹਾ ਸੀ ਅਤੇ ਉਹ ਇਕ ਸਾਲ ਪਹਿਲਾਂ ਹੀ ਵਿਆਹ ਕਰਵਾ ਕੇ ਵਾਪਸ ਵਿਦੇਸ਼ ਪਰਤਿਆ ਸੀ।