ਲੋਕ ਸਭਾ ਚੋਣਾਂ ਲਈ ਪੰਜਾਬ 'ਚ ਖੁਦ ਪ੍ਰਚਾਰ ਕਰਨਗੇ 'ਕੇਜਰੀਵਾਲ'

Monday, Apr 15, 2019 - 02:25 PM (IST)

ਲੋਕ ਸਭਾ ਚੋਣਾਂ ਲਈ ਪੰਜਾਬ 'ਚ ਖੁਦ ਪ੍ਰਚਾਰ ਕਰਨਗੇ 'ਕੇਜਰੀਵਾਲ'

ਸੰਗਰੂਰ (ਕੋਹਲੀ) : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸੋਮਵਾਰ ਨੂੰ ਪੰਜਾਬ 'ਚ ਪਾਰਟੀ ਦੇ ਉਮੀਦਵਾਰਾਂ ਅਤੇ ਵਾਲੰਟੀਅਰਾਂ ਨਾਲ ਮੀਟਿੰਗ ਕਰਨ ਪੁੱਜੇ। ਇਸ ਮੌਕੇ ਪ੍ਰੈਸ ਕਾਨਫਰੰਸ ਕਰਦੇ ਹੋਏ ਸਿਸੋਦੀਆ ਨੇ ਦੱਸਿਆ ਕਿ ਪੰਜਾਬ 'ਚ ਚੋਣ ਪ੍ਰਚਾਰ ਲਈ ਉਹ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਇੱਥ ਆ ਕੇ ਰੈਲੀਆਂ ਕਰਨਗੇ। ਸਿਸੋਦੀਆ ਨੇ ਕਿਹਾ ਕਿ ਅੱਜ ਤੋਂ ਪੰਜਾਬ 'ਚ 'ਡੋਰ ਟੂ ਡੋਰ' ਮੁਹਿੰਮ ਸ਼ੁਰੂ ਕਰਨ ਜਾ ਰਹੇ ਹਨ ਅਤੇ ਪਾਰਟੀ 26 ਅਪ੍ਰੈਲ ਤੱਕ ਪੰਜਾਬ ਦੇ ਪੂਰੇ 13 ਲੋਕ ਸਭਾ ਹਲਕਿਆਂ 'ਚ 26 ਲੱਖ ਪਰਿਵਾਰਾਂ ਨਾਲ ਸਿੱਧਾ ਸੰਪਰਕ ਕਰੇਗੀ। ਉਨ੍ਹਾਂ ਕਿਹਾ ਕਿ ਜਿਵੇਂ ਦਿੱਲੀ 'ਚ ਚੋਣਾਂ ਤੋਂ ਪਹਿਲਾਂ 'ਡੋਰ ਟੂ ਡੋਰ' ਮੁਹਿੰਮ ਕੀਤੀ ਸੀ, ਉਂਝ ਹੀ ਪੰਜਾਬ 'ਚ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਦੇ ਮੁਕਾਬਲੇ ਵਧੀਆ ਪ੍ਰਦਰਸ਼ਨ ਕਰੇਗੀ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਪਾਰਟੀ ਕੋਲ ਫੰਡ ਤਾਂ ਆ ਰਹੇ ਹਨ ਪਰ ਉਹ ਦੂਜੀਆਂ ਪਾਰਟੀਆਂ ਦੀ ਤਰ੍ਹਾਂ ਪੈਸੇ ਲੁਟਾ ਕੇ ਚੋਣਾਂ ਨਹੀਂ ਲੜਨਾ ਚਾਹੁੰਦੀ। 


author

Babita

Content Editor

Related News